ਅੰਮ੍ਰਿਤਪਾਲ ਸਿੰਘ (Amritpal Singh) ਖਡੂਰ ਸਾਹਿਬ, ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ (Lok Sabha MP) ਚੁਣੇ ਗਏ ਹਨ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ…
ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿੱਚ ਬੰਦ ਕੱਟੜਪੰਥੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੋਕ ਸਭਾ ਮੈਂਬਰ (Lok Sabha MP) ਚੁਣੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।
ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ, ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ ਚੁਣੇ ਗਏ ਹਨ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਐੱਨਐੱਸਏ ਤਹਿਤ ਨਜ਼ਰਬੰਦੀ ਦੀ ਮਿਆਦ ਵਧਾਉਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ ਅਤੇ ਆਪਣੀ ਰਿਹਾਈ ਦੀ ਮੰਗ ਕੀਤੀ ਸੀ।