ਜ਼ਿਕਰਯੋਗ ਹੈ ਕਿ ਦਲਜੀਤ ਕਲਸੀ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।
ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਆਪਣੇ ‘ਤੇ ਲੱਗੇ NSA ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਖਾਲਿਸਤਾਨ ਸਮਰਥਕ, ਵੱਖਵਾਦੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਦਲਜੀਤ ਕਲਸੀ (Daljeet Kalsi) ਦੇ ਵਕੀਲ ਨੇ ਅਦਾਲਤ ‘ਚ ਕਿਹਾ ਹੈ ਕਿ ਉਸ ਦਾ ਅਜਨਾਲਾ ਕੇਸ (Ajnala Police Station Attack) ਨਾਲ ਕੋਈ ਸਬੰਧ ਨਹੀਂ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਦਲਜੀਤ ਕਲਸੀ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਜਾਣਕਾਰੀ ਮੁਤਾਬਕ ਕਲਸੀ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਉਸ ਉੱਪਰ ਲਗਾਏ ਗਏ NSA ਨੂੰ ਵਧਾਉਣ ‘ਤੇ ਸਵਾਲ ਚੁੱਕੇ ਹਨ।
ਉਸ ਨੇ ਕਿਹਾ ਹੈ ਕਿ 23 ਫਰਵਰੀ ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ FIR ਵਿੱਚ ਵੀ ਉਸ ਦਾ ਨਾਂਅ ਸੀ ਜਦਕਿ ਅਜਨਾਲਾ ਕੇਸ ਨਾਲ ਉਸ ਦਾ ਕੋਈ ਸਬੰਧ ਨਹੀਂ ਹੈ। ਉਸ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ। ਇਸ ਲਈ ਉਨ੍ਹਾਂ ਨੂੰ ਇਸ ਮਾਮਲੇ ‘ਚ ਰਾਹਤ ਦਿੱਤੀ ਜਾਣੀ ਚਾਹੀਦੀ ਹੈ।