ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਦੀਪ ਸਿੱਧੂ ਦੇ ਵੀ ਕਾਫੀ ਜਨਦੀਕੀਆਂ ਚੋਂ ਇਕ ਹਨ।
ਡਿਬੜੂਗੜ ਜ਼ੇਲ੍ਹ ਵਿੱਚ ਐੱਨਐੱਸਏ ਅਧੀਨ ਬੰਦ ਭਾਈ ਕੁਲਵੰਤ ਸਿੰਘ ਰਾਊਕੇ ਬਰਨਾਲਾ ਤੋਂ ਜਿਮਨੀ ਚੋਣ ਲੜਣਗੇ। ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਚਚੇਰੇ ਭਾਈ ਮਹਾ ਸਿੰਘ ਨੇ ਦੱਸਿਆ ਕਿ ਸਾਰੇ ਸਾਥੀਆਂ ਦੇ ਸਲਾਹ ਮਸ਼ਵਰੇ ਤੋਂ ਭਾਈ ਕੁਲਵੰਤ ਸਿੰਘ ਨੇ ਉਨ੍ਹਾਂ ਨਾਲ ਜੇਲ੍ਹ ਤੋਂ ਗੱਲਬਾਤ ਦੌਰਾਨ ਚੋਣ ਲੜਣ ਦੇ ਫੈਸਲੇ ਨੂੰ ਸਾਂਝਾ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਦੀਪ ਸਿੱਧੂ ਦੇ ਵੀ ਕਾਫੀ ਨਜ਼ਦੀਕੀਆਂ ਵਿਚੋਂ ਇਕ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੇ ਰਾਊਕੇ ਕਲਾਂ ਘਰ ਵਿੱਚ ਗ੍ਰਿਫਤਾਰੀ ਦਿੱਤੀ ਸੀ। ਇੱਥੇ ਦੱਸ ਦੇਈਏ ਕਿ ਕੁਲਵੰਤ ਸਿੰਘ ਰਾਊਕੇ ਸਿੱਖ ਸਡੂਟੈਂਡ ਫੈਂਡਰੇਸ਼ਨ ਦੇ ਵੀ ਸਰਗਰਮ ਆਗੂ ਰਹਿ ਚੁੱਕੇ ਹਨ। ਕੁਲਵੰਤ ਸਿੰਘ ਰਾਊਕੇ ਦੇ ਪਿਤਾ ਚੜ੍ਹਤ ਸਿੰਘ ਪਿੰਡ ਦੇ ਸਾਬਕਾ ਸਰਪੰਚ ਰਹਿ ਚੁੱਕੇ ਹਨ।