ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਸ (ਅੰਮ੍ਰਿਤਪਾਲ ਸਿੰਘ) ਨੂੰ ਭਾਰੀ ਬਹੁਮਤ ਨਾਲ ਸੰਸਦ ਮੈਂਬਰ ਬਣਾਉਣ ਲਈ ਮੈਂ ਜਨਤਾ ਦਾ ਧੰਨਵਾਦ ਕਰਦੀ ਹਾਂ।
ਅਮਾਸ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ। ਉਸ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਉਸ ਦੀ ਜਿੱਤ ਉਸ ਦੀ ਗ੍ਰਿਫਤਾਰੀ ਵਿਰੁੱਧ ਲੋਕ ਫਤਵਾ ਹੈ। ਸਰਕਾਰ ਦੀ ਇਸ ਕਾਰਵਾਈ ਨੂੰ ਲੈ ਕੇ ਲੋਕਾਂ ਵਿੱਚ ਗੁੱਸਾ ਹੈ।
ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਸ (ਅੰਮ੍ਰਿਤਪਾਲ ਸਿੰਘ) ਨੂੰ ਭਾਰੀ ਬਹੁਮਤ ਨਾਲ ਸੰਸਦ ਮੈਂਬਰ ਬਣਾਉਣ ਲਈ ਮੈਂ ਜਨਤਾ ਦਾ ਧੰਨਵਾਦ ਕਰਦੀ ਹਾਂ। ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗਾ। ਜੇਕਰ ਲੋਕਾਂ ਨੇ ਇੰਨਾ ਵੱਡਾ ਫਤਵਾ ਦਿੱਤਾ ਹੈ ਤਾਂ ਸਰਕਾਰ ਨੂੰ ਉਸ ਨੂੰ ਰਿਹਾਅ ਕਰਨਾ ਪਵੇਗਾ।