Wednesday, October 16, 2024
Google search engine
HomeDeshਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਪਟਨ ਵਿਖੇ...

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਪਟਨ ਵਿਖੇ ਹੋਏ ਨਤਮਸਤਕ

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਲੰਗਰ ਤੇ ਨਵੇਂ ਬਣੇ ਖੇਡ ਮੈਦਾਨ ਦਾ ਦੌਰਾ ਕੀਤਾ ਤੇ ਖਿਡਾਰੀਆਂ ਨਾਲ ਤਸਵੀਰਾਂ ਖਿੱਚਵਾਈਆਂ।

ਇੱਥੋਂ ਦੇ ਉੱਤਰ ਪੱਛਮ ’ਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਪਟਨ ਵਿਖੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅੱਜ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਸੈਮ ਰੇਅ ਤੇ ਸਟੀਵ ਮੈਕੇਈ ਵੀ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਪ੍ਰਧਾਨ ਮੰਤਰੀ ਨਵੇਂ ਬਣੇ ਦਰਬਾਰ ਸਾਹਿਬ ਵਿੱਖੇ ਨਤਮਸਤਕ ਹੋਏ। ਖਾਲਸਾ ਛਾਉਣੀ ਦੇ ਸੇਵਾਦਾਰਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ।ਇਸ ਮੌਕੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਆਈਆ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਆਸਟ੍ਰੇਲੀਆ ਦੀ ਤਰੱਕੀ ਦੇ ਵਿੱਚ ਸਿੱਖ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਮੁਸੀਬਤ ਦੀ ਘੜੀ ਵਿੱਚ ਸਿੱਖ ਭਾਈਚਾਰੇ ਨੇ ਆਸਟ੍ਰੇਲੀਆਈ ਲੋਕਾਂ ਦੀ ਬਹੁਤ ਮਦਦ ਕੀਤੀ। ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਪ੍ਰਸ਼ੰਸ਼ਾਂ ਕਰਦਿਆ ਕਿਹਾ ਕਿ ਸਿੱਖਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਦੇ ਸਦਕਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਤੇ ਆਸਟ੍ਰੇਲੀਆ ਵਿੱਚ ਹਰ ਮੁਸੀਬਤ ਦੇ ਸਮੇਂ ਅੱਗੇ ਹੋ ਕੇ ਇੱਥੋਂ ਦੇ ਲੋਕਾਂ ਦੀ ਮਦਦ ਕੀਤੀ ਹੈ, ਚਾਹੇ ਉਹ ਹੜ੍ਹ ਹੋਣ, ਅੱਗ, ਕੋਰੋਨਾ ਤਾਲਾਬੰਦੀ ਆਦਿ ਹਾਲਤਾਂ ਵਿੱਚ ਸਿੱਖਾਂ ਨੇ ਮੋਹਰੀ ਭੂਮਿਕਾ ਨਿਭਾਈ ਹੈ। ਕੋਵਿਡ ਦੌਰਾਨ ਉਨ੍ਹਾਂ ਵੱਲੋਂ ਮੁਹੱਈਆ ਕਰਵਾਇਆਂ ਸਿਰਫ ਭੋਜਨ ਹੀ ਨਹੀਂ ਸੀ, ਸਗੋਂ ਲੋੜਵੰਦ ਲੋਕਾਂ ਲਈ ਉਮੀਦ ਵੀ ਸੀ। ਸਿੱਖ ਭਾਈਚਾਰਾ ਆਸਟ੍ਰੇਲੀਆ ਦਾ ਅਨਿਖੱੜਵਾਂ ਅੰਗ ਹੈ। ਮੈਂਬਰ ਪਾਰਲੀਮੈਂਟ ਸੈਮ ਰੇਅ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਦੌਰਾਨ ਸਿੱਖ ਭਾਈਚਾਰੇ ਤੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਸੇਵਾ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ ਤੇ ਉਹ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਪੱਛਮੀ ਉਪਨਗਰਾਂ ਵਿੱਚ ਸਿੱਖ ਭਾਈਚਾਰੇ ਦਾ ਵਾਧਾ ਤੇ ਸਿੱਖ ਭਾਈਚਾਰੇ ਦੇ ਇੰਨੇ ਸਾਰੇ ਦੋਸਤ ਹੋਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਮੈਂ ਸਿੱਖ ਭਾਈਚਾਰੇ ਵਲੋਂ ਆਸਟ੍ਰੇਲੀਅਨ ਲੋਕਾਂ ਦੇ ਜੀਵਨ ਵਿਚ ਕੀਤੇ ਗਏ ਸਾਰੇ ਕੰਮਾਂ ਦੀ ਦਿਲੋਂ ਸ਼ਲਾਘਾ ਕਰਦਾ ਹਾਂ। ਅੰਤ ਵਿੱਚ ਉਨ੍ਹਾਂ ਕਿਹਾ ਮੈਂ ਆਪਣੇ ਅਤੇ ਸਿੱਖ ਭਾਈਚਾਰੇ ਦਰਮਿਆਨ ਰਿਸ਼ਤੇ ਦੀ ਸੱਚਮੁੱਚ ਕਦਰ ਕਰਦਾ ਹਾਂ। ਇਸ ਮੌਕੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਦਾ ਸਿਰੋਪਾੳ ਦੁਆਰਾ ਸਨਮਾਨ ਕੀਤਾ ਗਿਆ ਤੇ ਸਿਰੀ ਸਾਹਿਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭੇਂਟ ਕੀਤੀ ਗਈ। ਇਸ ਦੌਰਾਨ ਸੈਮ ਰੇਅ ਮੈਂਬਰ ਪਾਰਲੀਮੈਂਟ, ਸਟੀਵ ਮੈਕੇਈ ਮੈਂਬਰ ਪਾਰਲੀਮੈਂਟ ਦੇ ਨਾਲ ਨਾਲ ਵਿਕਟੋਰੀਆ ਪੁਲਿਸ ਦੇ ਨੁਮਾਇੰਦਿਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਲੰਗਰ ਤੇ ਨਵੇਂ ਬਣੇ ਖੇਡ ਮੈਦਾਨ ਦਾ ਦੌਰਾ ਕੀਤਾ ਤੇ ਖਿਡਾਰੀਆਂ ਨਾਲ ਤਸਵੀਰਾਂ ਖਿੱਚਵਾਈਆਂ। ਇਸ ਦੌਰਾਨ ਵੱਖ ਵੱਖ ਗੁਰਦੁਆਰਿਆਂ ਦੇ ਨੁਮਾਇੰਦਿਆਂ ਤੇ ਭਾਈਚਾਰੇ ਦੀ ਨਾਮਵਰ ਸਖਸ਼ੀਅਤਾਂ ਨੇ ਪ੍ਰਧਾਨ ਮੰਤਰੀ ਨੂੰ ਇੱਕ ਮੈਮਰੋਡੰਮ ਵੀ ਦਿੱਤਾ ਜਿਸ ਵਿੱਚ ਦਰਪੇਸ਼ ਆ ਰਹੀਆਂ ਮੁਸ਼ਕਲਾਂ ਜਿਵੇ ਕਿ ਮਾਪਿਆਂ ਦਾ ਵੀਜ਼ਾ, ਯਾਤਰੀ ਵੀਜਾ ਤੇ ਸਪਾਾਂਸਰ ਵੀਜਾ ਆਦਿ ਬਾਰੇ ਗੱਲ ਕੀਤੀ ਗਈ ਜਿਸ ਨੂੰ ਕਿ ਪ੍ਰਧਾਨ ਮੰਤਰੀ ਵਲੋਂ ਧਿਆਨ ਨਾਲ ਸੁਣਿਆ ਗਿਆ ਤੇ ਜਲਦ ਹੀ ਇਨਾਂ ਇਨ੍ਹਾਂ ਅੜਚਨਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨਾਲ ਵੀਡਿੳ ਕਾਲ ਰਾਹੀਂ ਗੱਲ ਕੀਤੀ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਗਿਆਨੀ ਅਤਰ ਸਿੰਘ ਗ੍ਰੰਥੀ ਗੁਰਦੁਆਰਾ ਜੋਤੀ ਸਰੂਪ ਸਾਹਿਬ, ਭਾਈ ਹਰਜੀਤ ਸਿੰਘ ਜੀ ਸਿੰਘਾਪੁਰ, ਬਲਵਿੰਦਰ ਸਿੰਘ ਕੰਗ ਐਡੀਲੇਡ, ਗਿਆਨੀ ਅਵਤਾਰ ਸਿੰਘ ਭੈਲ ਤੇ ਭਾਈ ਜਗਤਾਰ ਸਿੰਘ ਹਜੂਰੀ ਰਾਗੀ ਜੱਥਾ, ਵਲੰਟੀਅਰ ਤੇ ਸੇਵਾਦਾਰ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments