ਅਯੁੱਧਿਆ ਉਸ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਜਿਸ ਦਾ ਰਾਮ ਭਗਤ ਸਾਲਾਂ ਤੋਂ ਇੰਤਜ਼ਾਰ ਕਰ ਰਹੇ ਹਨ। ਅਯੁੱਧਿਆ ‘ਚ ਅੱਜ (ਸੋਮਵਾਰ), 22 ਜਨਵਰੀ ਨੂੰ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੀਆਂ ਧਾਰਮਿਕ ਰਸਮਾਂ ਵਿੱਚ ਹਿੱਸਾ ਲੈਣਗੇ। ਅਯੁੱਧਿਆ ਸ਼ਹਿਰ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ ਹੈ। ਹਰ ਪਾਸੇ ਫੁੱਲਾਂ ਦੀ ਮਹਿਕ ਅਤੇ ਰੌਸ਼ਨੀਆਂ ਦੀ ਚਮਕ ਹੈ।
ਪੂਰੇ ਦੇਸ਼ ‘ਚ ਉਤਸ਼ਾਹ ਦਾ ਮਾਹੌਲ ਹੈ, ਕਿਉਂਕਿ ਸਦੀਆਂ ਦੇ ਇੰਤਜ਼ਾਰ ਤੋਂ ਬਾਅਦ ਰਾਮਲਲਾ ਅਯੁੱਧਿਆ ‘ਚ ਮੰਦਿਰ ‘ਚ ਮੌਜੂਦ ਹੋਵੇਗੀ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਅਨੁਸਾਰ, ਇਹ ਇੱਕ ਇਤਿਹਾਸਕ ਮੌਕਾ ਹੈ ਜਿਸ ਦੀ ਰਾਮ ਭਗਤ ਦਹਾਕਿਆਂ ਤੋਂ ਉਡੀਕ ਕਰ ਰਹੇ ਸਨ। ਜੇਕਰ ਤੁਸੀਂ ਵੀ ਇਸ ਇਤਿਹਾਸਕ ਪਲ ਦਾ ਗਵਾਹ ਬਣਨਾ ਚਾਹੁੰਦੇ ਹੋ, ਤਾਂ ਤੁਸੀਂ ਪੂਰੇ ਪ੍ਰੋਗਰਾਮ ਦੀ ਲਾਈਵ ਸਟ੍ਰੀਮਿੰਗ ਦੇਖ ਸਕਦੇ ਹੋ। ਹਿੰਦੂ ਸਮਾਜ ਦੀ 500 ਸਾਲਾਂ ਦੀ ਤਪੱਸਿਆ ਤੋਂ ਬਾਅਦ ਆਖਰਕਾਰ ਭਗਵਾਨ ਸ਼੍ਰੀ ਰਾਮ ਲੱਲਾ ਅੱਜ ਆਪਣੇ ਵਿਸ਼ਾਲ ਮਹਿਲ ਵਿੱਚ ਨਿਵਾਸ ਕਰਨ ਜਾ ਰਹੇ ਹਨ। ਅਯੁੱਧਿਆ ਰਾਮ ਮੰਦਿਰ ਦੇ ਪਾਵਨ ਅਸਥਾਨ ‘ਚ ਪ੍ਰਾਣ ਪ੍ਰਤਿਸ਼ਠਾ ਦੀ ਰਸਮ ਅਭਿਜੀਤ ਮੁਹੂਰਤ ‘ਚ ਨਿਭਾਈ ਜਾਵੇਗੀ। ਇਸ ਇਤਿਹਾਸਕ ਮੌਕੇ ‘ਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸੀਐਮ ਯੋਗੀ ਇਕ ਦਿਨ ਪਹਿਲਾਂ ਹੀ ਅਯੁੱਧਿਆ ਧਾਮ ਪਹੁੰਚੇ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਸਵੇਰੇ 10.25 ਵਜੇ ਅਯੁੱਧਿਆ ਧਾਮ ਦੇ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ। ਉਹ 10:45 ‘ਤੇ ਅਯੁੱਧਿਆ ਹੈਲੀਪੈਡ ‘ਤੇ ਪਹੁੰਚਣਗੇ।
ਇੱਥੋਂ ਉਹ ਸਿੱਧੇ ਰਾਮ ਜਨਮ ਭੂਮੀ ਵਾਲੀ ਥਾਂ ‘ਤੇ ਪਹੁੰਚਣਗੇ। ਇਸ ਤੋਂ ਬਾਅਦ ਉਹ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਵੱਖ-ਵੱਖ ਸਮਾਗਮਾਂ ਵਿੱਚ ਭਾਗ ਲੈਣਗੇ, ਜਦਕਿ ਦੁਪਹਿਰ 12.05 ਤੋਂ 12.55 ਵਜੇ ਤੱਕ ਪ੍ਰਾਣ ਪ੍ਰਤਿਸ਼ਠਾ ਦਾ ਆਯੋਜਨ ਕੀਤਾ ਜਾਵੇਗਾ। ਦੁਪਹਿਰ 1 ਵਜੇ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਉਹ ਸਮਾਗਮ ਵਾਲੀ ਥਾਂ ‘ਤੇ ਪਹੁੰਚਣਗੇ, ਜਿੱਥੇ ਹੋਰ ਵਿਸ਼ੇਸ਼ ਮਹਿਮਾਨਾਂ ਦੇ ਨਾਲ-ਨਾਲ ਉਹ ਪੂਰੇ ਦੇਸ਼ ਅਤੇ ਦੁਨੀਆ ਨੂੰ ਸੰਬੋਧਨ ਕਰਨਗੇ।