ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਕੋਰਟ ਨੇ 1 ਜੂਨ ਤਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਕੇਜਰੀਵਾਲ ਨਾਲ ਮੁਲਾਕਾਤ ਲਈ ਥੋੜ੍ਹੀ ਦੇਰ ‘ਚ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਣਗੇ।ਜ਼ਿਕਰਯੋਗ ਹੈ ਕਿ ਕੇਜਰੀਵਾਲ ਹੁਣ ਆਖਰੀ ਪੜਾਅ ਤਕ ਚੋਣ ਪ੍ਰਚਾਰ ਕਰ ਸਕਣਗੇ। ਕੇਜਰੀਵਾਲ ਨੂੰ 2 ਜੂਨ ਨੂੰ ਅਦਾਲਤ ਸਾਹਮਣੇ ਸਰੰਡਰ ਕਰਨਾ ਪਵੇਗਾ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਮਿਲੀ।