ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਪੀ. ਏ. ਪੀ. ਵਿਖੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ‘ਚ 14 ਹਜ਼ਾਰ ਦੇ ਕਰੀਬ ਵੀ. ਵੀ. ਆਈ. ਪੀ., ਵੀ. ਆਈ. ਪੀ. ਅਤੇ ਹੋਰ ਲੋਕਾਂ ਦੇ ਆਉਣ ਦੀ ਉਮੀਦ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਪੁਲਸ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ। ਉਥੇ ਹੀ ਇਸ ਪ੍ਰੋਗਰਾਮ ਵਿਚ ਖ਼ਰਚੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਖੜ੍ਹੇ ਕੀਤੇ ਹਨ।
ਖ਼ਰਚ ਹੋਣਗੇ 26 ਲੱਖ ਰੁਪਏ
ਦੱਸਿਆ ਜਾ ਰਿਹਾ ਹੈ ਕਿ ਇਸ ਪੂਰੇ ਪ੍ਰੋਗਰਾਮ ਵਿਚ 14 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਉਥੇ ਹੀ ਇਸ ਪ੍ਰੋਗਰਾਮ ਵਿਚ 200 ਵੀ. ਆਈ. ਪੀ. ਵੀ ਪਹੁੰਚ ਰਹੇ ਹਨ। ਇਨ੍ਹਾਂ ਦੇ ਖਾਣ-ਪੀਣ ਦਾ ਅੰਦਾਜ਼ਾ 26 ਲੱਖ ਰੁਪਏ ਰੱਖਿਆ ਗਿਆ ਹੈ। ਇੰਨਾ ਹੀ ਨਹੀਂ ਮਿਊਜ਼ਿਕ, ਸਜਾਵਟ ਅਤੇ ਹੋਰ ਜ਼ਰੂਰੀ ਸਾਮਾਨ ਲਈ 14.65 ਲੱਖ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਟੈਂਟਿੰਗ ਅਤੇ ਹੋਰ ਜ਼ਰੂਰੀ ਕੰਮ ਲਈ 25 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ।