ਇਲਾਕੇ ਨਾਲ ਸਬੰਧਤ ਥਾਣਾ ਸਰਹਾਲੀ ਦੀ ਪੁਲਿਸ ਨੇ ਇਸ ਸਬੰਧੀ ਇਕ ਦਰਜ ਦੇ ਕਰੀਬ ਲੋਕਾਂ ਵਿਰੁੱਧ ਜਾਨਲੇਵਾ ਹਮਲਾ ਕਰਨ ਅਤੇ ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ ਦੇ ਪਿੰਡ ਦਰਗਾਪੁਰ ’ਚ ਮੈਚ ਖੇਡ ਰਹੇ 25 ਸਾਲਾ ਨੌਜਵਾਨ ਨੂੰ ਕਥਿਤ ਤੌਰ ’ਤੇ ਘੇਰ ਕੇ ਉਸਦੇ ਪਿਤਾ ਦੇ ਸਾਹਮਣੇ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੇ ਫਿਰ ਗੋਲੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਲਾਕੇ ਨਾਲ ਸਬੰਧਤ ਥਾਣਾ ਸਰਹਾਲੀ ਦੀ ਪੁਲਿਸ ਨੇ ਇਸ ਸਬੰਧੀ ਇਕ ਦਰਜ ਦੇ ਕਰੀਬ ਲੋਕਾਂ ਵਿਰੁੱਧ ਜਾਨਲੇਵਾ ਹਮਲਾ ਕਰਨ ਅਤੇ ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਜੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਦਰਗਾਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ 25 ਸਾਲਾ ਲੜਕਾ ਹਰਮਨ ਸਿੰਘ ਲੱਕੜ ਮਿਸਤਰੀ ਦਾ ਕੰਮ ਕਰਦਾ ਹੈ। ਸ਼ਾਮ ਕਰੀਬ 6 ਵਜੇ ਪਿੰਡ ਦੇ ਹੋਰ ਲੜਕਿਆ ਦੇ ਨਾਲ ਉਹ ਮੈਚ ਖੇਡ ਰਿਹਾ ਸੀ ਤੇ ਉਹ ਵੀ ਆਪਣੇ ਕੰਮ ਕਾਰ ਤੋਂ ਵਿਹਲਾ ਹੋ ਕੇ ਉਨ੍ਹਾਂ ਦਾ ਮੈਚ ਵੇਖਣ ਚਲਾ ਗਿਆ। ਇਸੇ ਦੌਰਾਨ ਉਨ੍ਹਾਂ ਦੇ ਪਿੰਡ
ਦਾ ਹੀ ਅਕਾਸ਼ਦੀਪ ਸਿੰਘ 8-9 ਅਣਪਛਾਤੇ ਲੋਕਾਂ ਸਮੇਤ ਕਾਲੀਆਂ ਗੱਡੀਆਂ ਵਿਚ ਸਵਾਰ ਹੋ ਕੇ ਪਿੰਡ ਠੱਠੀਆਂ ਮਹੰਤਾਂ ਵੱਲੋਂ ਆਇਆ ਅਤੇ ਉਸਦੇ ਲੜਕੇ ਹਰਮਨ ਸਿੰਘ ਨੂੰ ਘੇਰ ਲਿਆ। ਉਕਤ ਲੋਕਾਂ ਨੇ ਉਸਦੇ ਲੜਕੇ ਦੇਦਾਤਰ ਮਾਰਿਆ ਅਤੇ ਜਦੋਂ ਉਹ ਬਚਾਉਣ ਲਈ ਅੱਗੇ ਹੋਇਆ ਤਾਂ ਅਕਾਸ਼ਦੀਪ ਸਿੰਘ ਨੇ ਉਨ੍ਹਾਂ ਵੱਲ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ਵਿੱਚੋਂ ਇਕ ਗੋਲੀ ਉਸਦੇ ਲੜਕੇ ਹਰਮਨ ਦੇ ਲੱਗੀ ਤੇ ਉਹ ਜਖਮੀ ਹੋ ਕੇ ਜਮੀਨ ’ਤੇ ਜਾ ਡਿੱਗਾ। ਜਿਸ ਤੋਂ ਬਾਅਦ ਅਕਾਸ਼ਦੀਪ ਸਿੰਘ ਆਪਣੇ ਸਾਥੀਆਂ ਸਮੇਤ ਦੌੜ ਗਿਆ। ਉਸਨੇ ਦੱਸਿਆ ਕਿ ਇਸ ਹਮਲੇ ਬਾਰੇ ਰੰਜਿਸ਼ ਦਾ ਉਸ ਨੂੰ ਕੋਈ ਪਤਾ ਨਹੀਂ ਕਿਉਕਿ ਉਸਦਾ ਲੜਕਾ ਹਰਮਨ ਸਿੰਘ ਅਜੇ ਬੇਹੋਸ਼ੀ ਦੀ ਹਾਲਤ ਵਿਚ ਹੈ। ਉਸਦੇ ਹੋਸ਼ ਵਿਚ ਆਉਣ ’ਤੇ ਹੀ ਪਤਾ ਲੱਗੇਗਾ ਕਿ ਅਕਾਸ਼ਦੀਪ ਸਿੰਘ ਨੇ ਉਸ ਨੂੰ ਗੋਲੀ ਕਿਉਂ ਮਾਰੀ। ਜਾਂਚ ਅਧਿਕਾਰੀ ਸਬ ਇੰਸਪੈਕਟਰ ਸਵਿੰਦਰ ਸਿੰਘ ਨੇ ਦੱਸਿਆ ਕਿ ਅਜੀਤ ਸਿੰਘ ਦੇ ਬਿਆਨ ਕਲਮਬੰਦ ਕਰਕੇ ਅਕਾਸ਼ਦੀਪ ਸਿੰਘ ਸਮੇਤ ਅਣਪਛਾਤੇ ਲੋਕਾਂ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ।