Wednesday, October 16, 2024
Google search engine
HomeDeshਪਟਿਆਲਾ ਤੋਂ ਵੱਡੀ ਖ਼ਬਰ ਕਿਸਾਨਾਂ ਨਾਲ ਹੋਈ ਧੱਕਾ-ਮੁੱਕੀ, ਇਕ ਦੀ ਮੌਤ

ਪਟਿਆਲਾ ਤੋਂ ਵੱਡੀ ਖ਼ਬਰ ਕਿਸਾਨਾਂ ਨਾਲ ਹੋਈ ਧੱਕਾ-ਮੁੱਕੀ, ਇਕ ਦੀ ਮੌਤ

BJP ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਹੋਈ ਧੱਕਾ-ਮੁੱਕੀ, ਇਕ ਦੀ ਮੌਤ

ਇਥੋਂ ਨੇੜਲੇ ਪਿੰਡ ਸਿਹਰਾ ਵਿਖੇ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ (Preneet Kaur) ਦਾ ਵਿਰੋਧ ਕਰਨ ਲਈ ਇਕੱਠੇ ਹੋਏ ਕਿਸਾਨਾਂ ਨਾਲ ਹੋਈ ਧੱਕਾ-ਮੁੱਕੀ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਇਕੱਤਰ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਹੱਥਾਂ ‘ਚ ਕਾਲੀਆਂ ਝੰਡੀਆਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਭਾਜਪਾ ਉਮੀਦਵਾਰਾਂ ਦਾ ਹਰ ਥਾਂ ‘ਤੇ ਵਿਰੋਧ ਕਰਨ ਦੀ ਕਾਲ ਦਿੱਤੀ ਹੋਈ ਹੈ ਜਿਸ ਦੇ ਚਲਦਿਆਂ ਜਦੋਂ ਨੇੜਲੇ ਪਿੰਡ ਸਿਹਰਾ ਵਿਖੇ ਭਾਜਪਾ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਵੱਲੋਂ ਭਾਜਪਾ ਪਾਰਟੀ ਸਮਰਥਕਾਂ ਵੱਲੋਂ ਰੱਖੇ ਗਏ ਪ੍ਰੋਗਰਾਮ ‘ਚ ਚੋਣ ਪ੍ਰਚਾਰ ਕਰਨ ਲਈ ਆਉਣਾ ਸੀ। ਇਸ ਮੌਕੇ ਕਿਸਾਨ ਜਥੇਬੰਦੀਆਂ ਉਹਨਾਂ ਦਾ ਵਿਰੋਧ ਕਰਨ ਦੇ ਲਈ ਹੱਥਾਂ ਦੇ ਵਿੱਚ ਕਾਲੀਆਂ ਝੰਡੀਆਂ ਅਤੇ ਕਿਸਾਨੀ ਝੰਡੇ ਲੈ ਕੇ ਪੁੱਜ ਗਏ। ਇਸ ਮੌਕੇ ਭਾਜਪਾ ਪਾਰਟੀ ਸਮਰਥਕਾਂ ਅਤੇ ਕਿਸਾਨਾਂ ਵਿਚਕਾਰ ਮਾਮੂਲੀ ਤਕਰਾਰ ਤੋਂ ਬਾਅਦ ਧੱਕਾ ਮੁੱਕੀ ਹੋਈ ਤਾਂ ਇਸ ਦੌਰਾਨ ਇੱਕ ਕਿਸਾਨ ਸੁਰਿੰਦਰ ਪਾਲ ਸਿੰਘ ਪਿੰਡ ਆਕੜੀ ਥੱਲੇ ਡਿੱਗ ਗਿਆ। ਥੱਲੇ ਡਿੱਗਣ ਤੋਂ ਬਾਅਦ ਜਦੋਂ ਉਹ ਜ਼ਖਮੀ ਹੋ ਗਿਆ ਤਾਂ ਉਸ ਨੂੰ ਨਾਲ ਦੇ ਸਾਥੀਆਂ ਵੱਲੋਂ ਗੱਡੀ ਦੇ ਵਿੱਚ ਪਾ ਕੇ ਸਿਵਿਲ ਹਸਪਤਾਲ ਰਾਜਪੁਰਾ ਦੇ ਲਈ ਇਲਾਜ ਵਾਸਤੇ ਲਿਆਂਦਾ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਜਦੋਂ ਸਿਵਲ ਹਸਪਤਾਲ ਰਾਜਪੁਰਾ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾ ਕਿਸਾਨਾਂ ਆਗੂਆਂ ਨੇ ਕਿਹਾ ਕਿ ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ ਦਾ ਜਲਦ ਬਦਲਾ ਲਿਆ ਜਾਵੇਗਾ ਉਹਨਾਂ ਕਿਹਾ ਕਿ ਕਿਸਾਨ ਜਿੱਥੇ ਆਪਣੀ ਹੱਕੀ ਮੰਗਾਂ ਦੇ ਲਈ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ ਉੱਥੇ ਕਈ ਥਾਵਾਂ ਤੇ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਹੱਥੋ ਪਾਈ ਅਤੇ ਧੱਕਾ ਮੁੱਕੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜਿਸ ਥਾਂ ਤੇ ਕਿਸਾਨਾਂ ਦੇ ਨਾਲ ਧੱਕਾ ਮੁੱਕੀ ਹੋਈ ਹੈ ਉਸ ਥਾਂ ਤੇ ਥਾਣਾ ਖੇੜੀ ਗੰਡਿਆ ਪੁਲਿਸ ਵੱਡੀ ਗਿਣਤੀ ਵਿੱਚ ਪਹੁੰਚ ਗਈ ਅਤੇ ਕਿਸਾਨਾਂ ਨੇ ਸੜਕ ਉੱਤੇ ਬਹਿ ਕੇ ਹੀ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments