ਕਪੂਰਥਲਾ ਵਿੱਚ ਪੈਂਦੇ ਪਿੰਡ ਬਹੁਈ ਵਿੱਚ ਦੋ ਧਿਰਾਂ ਵਿੱਚ ਖੂਨੀ ਝੜਪ
ਕਪੂਰਥਲਾ ਵਿੱਚ ਪੈਂਦੇ ਪਿੰਡ ਬਹੁਈ ਵਿੱਚ ਦੋ ਧਿਰਾਂ ਵਿੱਚ ਖੂਨੀ ਝੜਪ ਹੋਣ ਨਾਲ ਚਾਰ ਜਣੇ ਗੰਭੀਰ ਜ਼ਖਮੀ ਹੋ ਗਏ, ਜਿਨਾਂ ਨੂੰ ਪੁਲਿਸ ਅਤੇ ਆਲੇ ਦੁਆਲੇ ਦੇ ਲੋਕਾਂ ਨੇ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਡਾਕਟਰਾਂ ਨੇ ਦੋ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਹਨਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਦੀ ਪਹਿਚਾਣ ਗਗਨ, ਵਿਸ਼ਾਲ, ਕਮਲ ਅਤੇ ਬਿੰਦ ਵਜੋਂ ਹੋਈ ਹੈ ਜਿਨਾਂ ਵਿੱਚੋਂ ਗਗਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਐਸ ਐਚ ਓ ਕੋਤਵਾਲੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਖ਼ਮੀਆਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਬਿਆਨ ਲੈਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।