ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਬੀਆਰਐੱਸ ਆਗੂ ਕੇ. ਕਵਿਤਾ ਨੂੰ 23 ਅਪ੍ਰੈਲ ਤਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਇਹ ਨਿਆਇਕ ਹਿਰਾਸਤ ਸੀਬੀਆਈ ਮਾਮਲੇ ਵਿਚ ਦਿੱਤੀ ਹੈ। ਸੀਬੀਆਈ ਨੇ ਅਦਾਲਤ ਤੋਂ 15 ਦਿਨਾਂ ਦੀ ਨਿਆਇਕ ਹਿਰਾਸਤ ਦੀ ਮੰਗ ਕੀਤੀ ਸੀ।
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਬੀਆਰਐੱਸ ਆਗੂ ਕੇ. ਕਵਿਤਾ ਨੂੰ 23 ਅਪ੍ਰੈਲ ਤਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਇਹ ਨਿਆਇਕ ਹਿਰਾਸਤ ਸੀਬੀਆਈ ਮਾਮਲੇ ਵਿਚ ਦਿੱਤੀ ਹੈ। ਸੀਬੀਆਈ ਨੇ ਅਦਾਲਤ ਤੋਂ 15 ਦਿਨਾਂ ਦੀ ਨਿਆਇਕ ਹਿਰਾਸਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸੀਬੀਆਈ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਹਾਲ ਹੀ ‘ਚ ਉਨ੍ਹਾਂ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ।
ਈਡੀ ਤੋਂ ਬਾਅਦ ਸੀਬੀਆਈ ਨੇ 12 ਅਪ੍ਰੈਲ ਨੂੰ ਕੇ. ਕਵਿਤਾ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਸੀਬੀਆਈ ਨੇ ਸ਼ੁੱਕਰਵਾਰ ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਕਵਿਤਾ ਨੂੰ 15 ਅਪ੍ਰੈਲ ਤਕ ਸੀਬੀਆਈ ਹਿਰਾਸਤ ਵਿਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਉਹ ਨਿਆਇਕ ਹਿਰਾਸਤ ਵਿਚ ਸੀ। ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਦੀ ਧੀ ਕੇ. ਕਵਿਤਾ ਨੂੰ ਈਡੀ ਦੀ ਟੀਮ ਨੇ ਪਿਛਲੇ ਮਹੀਨੇ ਹੀ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ।