ਵਰਣਨਯੋਗ ਹੈ ਕਿ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ 9 ਅਪ੍ਰੈਲ ਨੂੰ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਸੀ।
ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀਆਂ ਮੁਸੀਬਤਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ।
ਤਾਜ਼ਾ ਮਾਮਲੇ ਵਿੱਚ ਸੀਬੀਆਈ ਨੇ ਵੀਰਵਾਰ ਨੂੰ ਬੀਆਰਐਸ ਨੇਤਾ ਕੇ. ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਉਹ ਰਾਸ਼ਟਰੀ ਰਾਜਧਾਨੀ ਦੀ ਤਿਹਾੜ ਜੇਲ ‘ਚ ਨਿਆਇਕ ਹਿਰਾਸਤ ‘ਚ ਬੰਦ ਹੈ।
ਇਸ ਤੋਂ ਪਹਿਲਾਂ ਪਿਛਲੇ ਸ਼ਨੀਵਾਰ ਨੂੰ ਸੀਬੀਆਈ ਨੇ ਜੇਲ੍ਹ ਦੇ ਅੰਦਰ ਹੀ ਉਸ ਤੋਂ ਪੁੱਛਗਿੱਛ ਕੀਤੀ ਸੀ। ਜਿਸ ਤੋਂ ਬਾਅਦ ਅੱਜ ਸੀਬੀਆਈ ਨੇ ਇਹ ਕਾਰਵਾਈ ਕੀਤੀ ਹੈ।
ਵਰਣਨਯੋਗ ਹੈ ਕਿ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ 9 ਅਪ੍ਰੈਲ ਨੂੰ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਸੀ।
ਪਤਾ ਲੱਗਾ ਹੈ ਕਿ ਈਡੀ ਨੇ ਉਸ ਨੂੰ 15 ਮਾਰਚ ਨੂੰ ਹੈਦਰਾਬਾਦ ਤੋਂ ਇਸ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ ਅਤੇ ਅਗਲੇ ਦਿਨ ਉਸ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿੱਥੋਂ ਉਸ ਨੂੰ ਸੱਤ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਅਤੇ 23 ਮਾਰਚ ਨੂੰ ਅਦਾਲਤ ਨੇ ਕੇਂਦਰੀ ਏਜੰਸੀ ਨੂੰ ਉਨ੍ਹਾਂ ਦੀ ਤਿੰਨ ਹੋਰ ਦਿਨਾਂ ਦੀ ਹਿਰਾਸਤ ਦਿੱਤੀ ਸੀ।
ਈਡੀ ਨੇ ਕਵਿਤਾ ‘ਤੇ ਦੋਸ਼ ਲਗਾਇਆ ਹੈ ਕਿ ਉਸਨੇ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਲਾਭ ਲੈਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ।