Saturday, October 19, 2024
Google search engine
HomeCrimeਪਾਕਿਸਤਾਨੀ ਫ਼ੌਜ ਵਲੋਂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਗੋਲੀਬਾਰੀ

ਪਾਕਿਸਤਾਨੀ ਫ਼ੌਜ ਵਲੋਂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ‘ਚ ਗੋਲੀਬਾਰੀ

ਜੰਮੂ- ਪਾਕਿਸਤਾਨੀ ਫ਼ੌਜੀਆਂ ਨੇ ਜੰਮੂ-ਕਸ਼ਮੀਰ ਵਿਚ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ ‘ਚ ਕੌਮਾਂਤਰੀ ਸਰਹੱਦ ‘ਤੇ ਬਿਨਾਂ ਕਿਸੇ ਕਾਰਨ ਗੋਲੀਬਾਰੀ ਕੀਤੀ, ਜਿਸ ‘ਚ BSF ਦਾ ਇਕ ਜਵਾਨ ਸ਼ਹੀਦ ਹੋ ਗਿਆ। BSF ਦੇ ਬੁਲਾਰੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜੀਆਂ ਨੇ 8 ਅਤੇ 9 ਨਵੰਬਰ ਦੀ ਦਰਮਿਆਨੀ ਰਾਤ ਨੂੰ ਰਾਮਗੜ੍ਹ ਸੈਕਟਰ ‘ਚ ਬਿਨਾਂ ਉਕਸਾਵੇ ਦੇ ਗੋਲੀਬਾਰੀ ਕਰ ਕੇ ਜੰਗਬੰਦੀ ਦਾ ਉਲੰਘਣ ਕੀਤਾ।

ਗੋਲੀਬਾਰੀ ਵਿਚ ਇਕ ਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਰੇਂਜਰਸ ਦੀ ਗੋਲੀਬਾਰੀ ਦਾ BSF ਜਵਾਨਾਂ ਨੇ ਮੂੰਹ-ਤੋੜ ਜਵਾਬ ਦਿੱਤਾ। ਇਸ ਤੋਂ ਪਹਿਲਾਂ 18 ਅਤੇ 26 ਅਕਤੂਬਰ ਨੂੰ ਵੀ ਪਾਕਿਸਤਾਨ ਨੇ ਅਰਨੀਆ ਸੈਕਟਰ ਵਿਚ ਬਿਨਾਂ ਉਕਸਾਵੇ ਦੇ ਗੋਲੀਬਾਰੀ ਕਰ ਕੇ ਜੰਗਬੰਦੀ ਦਾ ਉਲੰਘਣ ਕੀਤਾ ਸੀ, ਜਿਸ ਵਿਚ BSF ਦੇ ਦੋ ਜਵਾਨ ਜ਼ਖ਼ਮੀ ਹੋ ਗਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments