Tuesday, October 15, 2024
Google search engine
HomeDeshBSP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਜਲੰਧਰ ਜ਼ਿਮਨੀ ਚੋਣ ਲਈ...

BSP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਜਲੰਧਰ ਜ਼ਿਮਨੀ ਚੋਣ ਲਈ 32 ਆਗੂ ਕਰਨਗੇ ਪ੍ਰਚਾਰ

ਗੜੀ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਇੰਡੀਆ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀ ਵਰਗਾਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ‘ਤੇ 

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ ਜਿਸ ਵਿਚ ਮੁੱਖ ਤੌਰ ‘ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ, ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ, ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ, ਦਲਜੀਤ ਰਾਏ ਅਤੇ ਪ੍ਰਵੀਨ ਬੰਗਾ ਸ਼ਾਮਿਲ ਹਨ।

ਗੜੀ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਇੰਡੀਆ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀ ਵਰਗਾਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ‘ਤੇ ਗੁਮਰਾਹ ਕਰ ਕੇ ਕਮਜ਼ੋਰ ਵਰਗਾਂ ਦੀਆਂ ਵੋਟਾਂ ਤਾਂ ਬਟੋਰੀਆਂ ਹਨ ਪ੍ਰੰਤੂ ਕਮਜ਼ੋਰ ਵਰਗਾਂ ਦੇ ਸੰਵਿਧਾਨਕ ਹੱਕਾਂ ਦੇ ਅਧਿਕਾਰਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ।

ਇਸਦੀ ਤਾਜ਼ਾ ਉਦਾਹਰਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਲਿਤ ਮਲਿਕਾਰਜੁਨ ਖੜ੍ਹਗੇ ਨੂੰ ਅਣਗੌਲਿਆ ਕਰ ਕੇ ਸੋਨੀਆ ਗਾਂਧੀ ਨੂੰ ਅੱਗੇ ਕੀਤਾ ਹੈ। ਖੜਗੇ ਤੇ ਹੋਰ ਦਲਿਤ ਪਿਛੜੇ ਆਗੂਆਂ ਦੇ ਨਾਮ ਤੇ ਕਮਜੋਰ ਵਰਗਾਂ ਦੀਆਂ ਵੋਟਾਂ ਨੂੰ ਝੂਠੇ ਲਾਰੇ ਵਾਅਦੇ ਲਾਕੇ ਕਾਂਗਰਸ ਪਾਰਟੀ ਹਮੇਸ਼ਾ ਲੁੱਟਦੀ ਰਹੀ ਹੈ। ਇਹੀ ਕੰਮ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਕਰ ਰਹੀ। ਬਹੁਜਨ ਸਮਾਜ ਪਾਰਟੀ ਕਾਂਗਰਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਸਬਕ ਸਿਖਾਉਣ ਦਾ ਕੰਮ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments