ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਊ ਵਿੱਚ ਸਤਿਸੰਗ ਦੌਰਾਨ ਭਗਦੜ ਦੀ ਘਟਨਾ ਦਾ ਨੋਟਿਸ ਲਿਆ ਹੈ।
ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਊ ਵਿੱਚ ਸਤਿਸੰਗ ਦੌਰਾਨ ਭਗਦੜ ਦੀ ਘਟਨਾ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਮੁੱਖ ਮੰਤਰੀ ਯੋਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਸਹੀ ਇਲਾਜ ਕੀਤਾ ਜਾਵੇ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਸਿਕੰਦਰਰਾਉ ਦੇ ਏਟਾ ਰੋਡ ‘ਤੇ ਸਥਿਤ ਪਿੰਡ ਫੁੱਲਰਾਏ ‘ਚ ਭੋਲੇ ਬਾਬਾ ਦੇ ਸਤਿਸੰਗ ਦਾ ਆਯੋਜਨ ਕੀਤਾ ਗਿਆ ਸੀ। ਸਤਿਸੰਗ ਦੀ ਸਮਾਪਤੀ ਦੌਰਾਨ ਅਚਾਨਕ ਭਗਦੜ ਮੱਚ ਗਈ। ਭਗਦੜ ਦੌਰਾਨ 90 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਹਨ।
ਇਸ ਦੇ ਨਾਲ ਹੀ ਏਟਾ ਦੇ ਸੀਐਮਓ ਉਮੇਸ਼ ਕੁਮਾਰ ਤ੍ਰਿਪਾਠੀ ਨੇ 27 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ 25 ਔਰਤਾਂ ਅਤੇ ਦੋ ਪੁਰਸ਼ਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਹਨ।