ਵਿਧਾਇਕ ਤੇ ਚੇਅਰਮੈਨ ਰਹਿਣਗੇ ਮੌਜੂਦ
ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਤੇ ਫਿਰੋਜ਼ਪੁਰ ਲੋਕ ਸਭਾ ਹਲਕਿਆਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ‘ਚ ਉਮੀਦਵਾਰ, ਵਿਧਾਇਕ ਤੇ ਚੇਅਰਮੈਨ ਮੌਜੂਦ ਰਹਿਣਗੇ। ਇਹ ਮੀਟਿੰਗ ਦੁਪਹਿਰ 3 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਹੋਣ ਤੋਂ ਬਾਅਦ ਵਿਸ਼ਲੇਸ਼ਣ ਕਰਨ ਲਈ ਹਲਕਾ ਵਾਈਜ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਬੀਤੇ ਕੱਲ੍ਹ ਵੀਰਵਾਰ ਨੂੰ ਉਹਨਾਂ ਨੇ ਜੇਤੂ ਉਮੀਦਵਾਰਾਂ ਸੰਗਰੂਰ, ਸ੍ਰੀ ਆਨੰਦਪੁਰ ਸਾਹਿਬ ਤੇ ਹੁਸ਼ਿਆਰਪੁਰ ਦੇ ਉਮੀਦਵਾਰ ਵਿਧਾਇਕਾਂ ਤੇ ਚੇਅਰਮੈਨ ਨਾਲ ਮੀਟਿੰਗ ਕੀਤੀ ਸੀ।