Tuesday, October 15, 2024
Google search engine
HomeDeshਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ CM ਨੇ ਕੀਤਾ ਉਦਘਾਟਨ; ਮਾਨ...

ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ CM ਨੇ ਕੀਤਾ ਉਦਘਾਟਨ; ਮਾਨ ਨੇ ਕਿਹਾ- ਭਾਜਪਾ ਕੰਗਨਾ ਦੇ ਜ਼ਹਿਰੀਲੇ ਤੇ ਬੇਬੁਨਿਆਦ ਬਿਆਨਾਂ ਉੱਤੇ ਕੱਸੇ ਲਗਾਮ

ਮੁੱਖ ਮੰਤਰੀ ਨੇ ਕਿਹਾ ਕਿ ਏ.ਐਨ.ਟੀ.ਐਫ ਦੀ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ ਨੂੰ 400 ਤੋਂ ਦੁੱਗਣਾ ਕਰ ਕੇ 861 ਕੀਤਾ ਜਾ ਰਿਹਾ ਹੈ

 ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ।
ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕਰਨ ਅਤੇ ਹੈਲਪਲਾਈਨ ਦੀ ਸ਼ੁਰੂਆਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਵਜੋਂ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਸੈੱਲ ਪੁਲਿਸ ਸਟੇਸ਼ਨ ਸੋਹਾਣਾ, ਸੈਕਟਰ-79 ਐਸ.ਏ.ਐਸ.ਨਗਰ ਦੀ ਦੂਜੀ ਮੰਜ਼ਿਲ ‘ਤੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਸਫ਼ਲ ਲੜਾਈ ਲਈ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ ਗਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments