Saturday, October 19, 2024
Google search engine
HomePanjabCM ਮਾਨ ਨੇ ਦੱਸਿਆ ਅਰਬੀ ਘੋੜਿਆਂ ਦਾ ਪਤਾ

CM ਮਾਨ ਨੇ ਦੱਸਿਆ ਅਰਬੀ ਘੋੜਿਆਂ ਦਾ ਪਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਘੇਰਿਆ ਹੈ।

ਮੁੱਖ ਮੰਤਰੀ ਨੇ ਮਜੀਠੀਆ ਦੇ ਪੁਰਖਿਆਂ ਨਾਲ ਜੁੜੀ ਅਰਬੀ ਘੋੜਿਆਂ ਦੀ ‘ਕਹਾਣੀ’ ਬਾਰੇ ਅੱਜ ਫਿਰ ਦਾਅਵਾ ਕੀਤਾ ਅਤੇ ਇਨ੍ਹਾਂ ਦੇ ਟਿਕਾਣੇ ਬਾਰੇ ਵੀ ਦੱਸਿਆ। ਮੁੱਖ ਮੰਤਰੀ ਨੇ ਦੱਸਿਆ ਹੈ ਕਿ ਕਾਫੀ ਗੱਲਾਂ ਤਾਂ ਮਜੀਠੀਆ ਮੰਨ ਹੀ ਗਿਆ ਹੈ। ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਘੋੜੇ ਕਿਥੇ ਹਨ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਇਸ ਸਮੇਂ ਨੇਪਾਲ ਸਰਹੱਦ ਨੇੜੇ ਗੋਰਖਪੁਰ ਵਾਲੇ ਫਾਰਮ ਵਿਚ ਹਨ।

ਦੱਸ ਦਈਏ ਕਿ ਮੁੱਖ ਮੰਤਰੀ ਨੇ ਅਰਬੀ ਘੋੜਿਆਂ ਦਾ ਪਤਾ ਦੱਸਣ ਲਈ ਮਜੀਠੀਆ ਨੂੰ 5 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।

ਉੱਥੋਂ ਦੇ ਰਾਜੇ ਨੇ ਅਰਬੀ ਨਸਲ ਦੇ ਘੋੜੇ ਵਫ਼ਦ ਨੂੰ ਦਿੱਤੇ ਤਾਂ ਜੋ ਭਾਰਤੀ ਫ਼ੌਜ ਉਨ੍ਹਾਂ ਨੂੰ ਆਪਣੀ ਰੱਖਿਆ ਸੈਨਾ ਵਿੱਚ ਸ਼ਾਮਲ ਕਰ ਸਕੇ।

ਮਾਨ ਨੇ ਕਿਹਾ ਕਿ ਇਸ ਵਫਦ ਵਿੱਚ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸਨ ਜੋ ਬਿਕਰਮ ਮਜੀਠੀਆ ਦੇ ਪੁਰਖੇ ਸਨ। ਨਿਯਮਾਂ ਮੁਤਾਬਕ ਉਨ੍ਹਾਂ ਘੋੜਿਆਂ ਨੂੰ ਮੇਰਠ ਪਹੁੰਚਣਾ ਚਾਹੀਦਾ ਸੀ ਪਰ ਦੋ ਮਹੀਨਿਆਂ ਬਾਅਦ ਜਦੋਂ ਅਰਬ ਦੇ ਬਾਦਸ਼ਾਹ ਨੇ ਫੋਨ ਕਰਕੇ ਪੁੱਛਿਆ ਕਿ ਘੋੜੇ ਕਿੱਥੇ ਹਨ ਤਾਂ ਭਾਰਤ ਸਰਕਾਰ ਨੇ ਕਿਹਾ ਕਿ ਉਹ ਮੇਰਠ ਤੋਂ ਪਤਾ ਕਰਕੇ ਦੋ ਘੰਟੇ ਦੇ ਅੰਦਰ ਦੱਸਦੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments