ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪੁਲਿਸ ਅਤੇ ਮਾਨ ਸਰਕਾਰ ਦੀ ਤਰੀਫ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਅਤੇ ਲਿਖਿਆ ਹੈ-‘‘ਪੰਜਾਬ ਪੁਲਿਸ ਵੱਲੋਂ ਨਸ਼ੇ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਵਿਚ ਮਿਲਣ ਵਾਲੀਆਂ ਕਾਮਯਾਬੀਆਂ ਕਾਰਨ ਆਮ ਨਾਗਰਿਕਾਂ ਰਾਹਤ ਮਹਿਸੂਸ ਕਰ ਰਿਹਾ ਹੈ। ਮੈਂ ਸਰਕਾਰ ਅਤੇ ਪੁਲਿਸ ਫੋਰਸ ਦੀ ਹੌਸਲਾ ਅਫ਼ਜ਼ਾਈ ਕਰਦਾਂ ਹਾਂ। ਆਸ ਕਰਦੇ ਹਾਂ ਕਿ ਪੰਜਾਬ ਬਦਨਾਮ ਸੁਬਿਆਂ ਦੀ ਸੂਚੀ ਵਿੱਚੋਂ ਜਲਦ ਬਾਹਰ ਹੋਵੇਗਾ।
ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੈਂਗਸਟਰ ਨੂੰ ਮਾਰ ਮੁਕਾਇਆ ਹੈ। ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।