Saturday, October 19, 2024
Google search engine
Homelatest Newsਪੰਜਾਬ 'ਚ ਮੁੜ 'ਕੋਰੋਨਾ' ਦੀ ਵਾਪਸੀ

ਪੰਜਾਬ ‘ਚ ਮੁੜ ‘ਕੋਰੋਨਾ’ ਦੀ ਵਾਪਸੀ

ਲੁਧਿਆਣਾ: ਸੂਬੇ ‘ਚ ਇਕ ਵਾਰ ਫਿਰ ਕੋਰੋਨਾ ਦੇ ਨਵੇਂ ਵੇਰੀਐਂਟ ਜੇ. ਐੱਨ.-1 ਦੇ ਮਾਮਲੇ ਸਾਹਮਣੇ ਆਉਣ ‘ਤੇ ਸਿਹਤ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਸੂਬੇ ਦੀ ਸਿਹਤ ਪਰਿਵਾਰ ਭਲਾਈ ਵਿਭਾਗ ਦੀ ਨਿਰਦੇਸ਼ਕ ਡਾ. ਆਦਰਸ਼ਪਾਲ ਕੌਰ ਨੇ ਸਾਰੇ ਸਿਵਲ ਸਰਜਨਾਂ ਨੂੰ ਪੱਤਰ ਲਿਖ ਕੇ ਜਾਗਰੂਕ ਕਰਨ ਲਈ ਉਨ੍ਹਾਂ ਨੂੰ ਕੋਵਿਡ ਐਪ੍ਰੋਪ੍ਰੀਏਟ ਬਿਹੇਵੀਅਰ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਹੈ। ਸੂਬੇ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਪੰਜਾਬ ‘ਚ ਹੁਣ ਤੱਕ ਜੇ. ਐੱਨ-1 ਵੇਰੀਐਂਟ ਦੇ 4 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ, ਜਦੋਂ ਕਿ ਤਿੰਨ ਹੋਮ ਆਈਸੋਲੇਸ਼ਨ ‘ਚ ਰੱਖੇ ਗਏ ਹਨ। ਇਨ੍ਹਾਂ ‘ਚ ਇਕ-ਇਕ ਮਰੀਜ਼ ਜਲੰਧਰ, ਨਵਾਂਸ਼ਹਿਰ ਅਤੇ ਕਪੂਰਥਲਾ ਦਾ ਰਹਿਣ ਵਾਲਾ ਹੈ।

ਤਿੰਨੋਂ ਮਰੀਜ਼ਾਂ ‘ਚ ਕਪੂਰਥਲਾ ਦੇ ਰਹਿਣ ਵਾਲੇ ਮਰੀਜ਼ ਨੂੰ ਡੇਂਗੂ ਬੁਖ਼ਾਰ ਸੀ। ਉਹ ਇਲਾਜ ਦੇ ਲਈ ਹਸਪਤਾਲ ਗਿਆ, ਜਿੱਥੇ ਸਾਵਧਾਨੀ ਵਜੋਂ ਉਸ ਦੀ ਡੇਂਗੂ ਬੁਖ਼ਾਰ ਦੀ ਜਾਂਚ ਤੋਂ ਇਲਾਵਾ ਕੋਰੋਨਾ ਦਾ ਟੈਸਟ ਕਰਨ ’ਤੇ ਪਾਜ਼ੇਟਿਵ ਆ ਗਿਆ। ਇਸੇ ਤਰ੍ਹਾਂ ਨਵਾਂਸ਼ਹਿਰ ਦਾ ਰਹਿਣ ਵਾਲਾ ਮਰੀਜ਼ ਮਿਰਗੀ ਦਾ ਇਲਾਜ ਕਰਵਾਉਣ ਹਸਪਤਾਲ ਪੁੱਜਾ ਤਾਂ ਕੋਰੋਨਾ ਦੀ ਜਾਂਚ ‘ਚ ਉਸ ਦਾ ਟੈਸਟ ਵੀ ਪਾਜ਼ੇਟਿਵ ਆ ਗਿਆ, ਜਦੋਂਕਿ ਜਲੰਧਰ ਦੇ ਰਹਿਣ ਵਾਲੇ ਮਰੀਜ਼ ‘ਚ ਵਾਇਰਲ ਅਤੇ ਕੋਰੋਨਾ ਦੇ ਲੱਛਣਾਂ ਦੀ ਮਰੀਜ਼ ਨੇ ਆਪਣੇ ਪੱਧਰ ’ਤੇ ਜਾਂਚ ਕਰਵਾਈ ਤਾਂ ਉਹ ਕੋਰੋਨਾ ਪਾਜ਼ੇਟਿਵ ਆਇਆ। ਉਨ੍ਹਾਂ ਨੇ ਕਿਹਾ ਕਿ ਤਿੰਨੋਂ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਕੋਰੋਨਾ ਤੋਂ ਬਚਾਅ ਲਈ ਕੀ ਕਰੀਏ

ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੇ ਮੁਤਾਬਕ ਭੀੜ ਵਾਲੀ ਜਗ੍ਹਾ ’ਤੇ ਮਾਸਕ ਪਹਿਨ ਕੇ ਜਾਣਾ ਚਾਹੀਦਾ ਹੈ। ਡਾਕਟਰ, ਪੈਰਾਮੈਡੀਕਲ ਅਤੇ ਹੋਰ ਹੈਲਥ ਕੇਅਰ ਵਰਕਰਾਂ ਨੂੰ ਮਾਸਕ ਪਹਿਨ ਕੇ ਮਰੀਜ਼ ਦਾ ਇਲਾਜ ਕਰਨਾ ਚਾਹੀਦਾ ਹੈ ਅਤੇ ਕੋਵਿਡ ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਕਰਨਾ ਉਨ੍ਹਾਂ ਦੇ ਲਈ ਜ਼ਰੂਰੀ ਹੋਵੇਗਾ।

  • ਖੰਘਦੇ ਅਤੇ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਪੇਪਰ ਦੀ ਵਰਤੋਂ ਕਰੋ।
  • ਟਿਸ਼ੂ ਪੇਪਰ ਨੂੰ ਵਰਤਣ ਤੋਂ ਬਾਅਦ ਬੰਦ ਡਸਟਬਿਨ ਵਿੱਚ ਸੁੱਟੋ।
  • ਹੱਥਾਂ ਨੂੰ ਵਾਰ-ਵਾਰ ਸਾਬਣ, ਪਾਣੀ ਜਾਂ ਅਲਕੋਹਲ ਬੇਸਡ ਸੈਨਿਟਾਈਜ਼ਰ ਨਾਲ ਸਾਫ਼ ਕਰੋ।
  • ਜੇਕਰ ਕਿਸ ਨੂੰ ਵਾਇਰਲ ਜਾਂ ਸਾਹ ਲੈਣ ‘ਚ ਮੁਸ਼ਕਲ ਆ ਰਹੀ ਹੈ ਤਾਂ ਉਹ ਲੋਕਾਂ ਨੂੰ ਮਿਲਣਾ-ਜੁਲਣਾ ਬੰਦ ਕਰਕੇ ਖ਼ੁਦ ਨੂੰ ਆਈਸੋਲੇਟ ਕਰ ਲਵੇ।
  • ਬੁਖ਼ਾਰ, ਖਾਂਸੀ, ਸਾਹ ਲੈਣ ‘ਚ ਮੁਸ਼ਕਲ ਆਵੇ ਤਾਂ ਡਾਕਟਰ ਨਾਲ ਸੰਪਰਕ ਕਰਨ।

ਜਿਨ੍ਹਾਂ ਲੋਕਾਂ ਨੂੰ ਪਹਿਲਾਂ ਤੋਂ ਸਹਿਤ ਸਬੰਧੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਨਹੀਂ ਜਾਣਾ ਚਾਹੀਦਾ ਅਤੇ ਅਜਿਹੀ ਜਗ੍ਹਾ ’ਤੇ ਨਹੀਂ ਬੈਠਣਾ ਚਾਹੀਦਾ, ਜਿੱਥੇ ਵੈਂਟੀਲੇਸ਼ਨ ਨਾ ਹੋਵੇ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ।

ਕੀ ਨਾ ਕਰੀਏ 

  • ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਛੂਹੋ।
  • ਜਨਤਕ ਥਾਵਾਂ ‘ਤੇ ਨਾ ਥੁੱਕੋ।.
  • ਬੁਖ਼ਾਰ ਜਾਂ ਕੋਵਿਡ ਦੇ ਲੱਛਣ ਸਾਹਮਣੇ ਆਉਣ ‘ਤੇ ਆਪਣਾ ਇਲਾਜ ਖ਼ੁਦ ਨਾ ਕਰੋ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments