Tuesday, October 15, 2024
Google search engine
HomeCrimeCrime News: Amritsar ਦੇ ਨਿੱਜੀ ਹੋਟਲ ਤੋਂ 6 ਦੇ ਕਰੀਬ ਗੈਂਗਸਟਰ ਗ੍ਰਿਫ਼ਤਾਰ,...

Crime News: Amritsar ਦੇ ਨਿੱਜੀ ਹੋਟਲ ਤੋਂ 6 ਦੇ ਕਰੀਬ ਗੈਂਗਸਟਰ ਗ੍ਰਿਫ਼ਤਾਰ, ਗੋਲਡੀ ਬਰਾੜ ਦੇ ਜੀਜੇ ਨੂੰ ਵੀ ਮਾਮਲੇ ‘ਚ ਕੀਤਾ ਗਿਆ ਨਾਮਜ਼ਦ

ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਦੇ ਇੱਕ ਨਿੱਜੀ ਹੋਟਲ ਤੋਂ 6 ਦੇ ਕਰੀਬ ਗੈਂਗਸਟਰ ਗ੍ਰਿਫ਼ਤਾਰ ਕੀਤੇ ਹਨ।

 ਗੁਰੂ ਨਗਰੀ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਨੇ ਇੱਕ ਹੋਟਲ ਵਿੱਚ ਮੌਜੂਦ 6 ਦੇ ਕਰੀਬ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੇ ਮੁਤਾਬਿਕ ਇਹਨਾਂ ਗੈਂਗਸਟਰਾਂ ਵੱਲੋਂ ਗੈਂਗਵਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਪੁਲਿਸ ਇਨ੍ਹਾਂ ਨੂੰ ਪਹਿਲਾਂ ਹੀ ਦਬੋਚ ਲਿਆ ਅਤੇ ਇਹਨਾਂ ਮੁਲਜ਼ਮਾਂ ਵਿੱਚੋਂ ਇੱਕ ਬਦਨਾਮ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਵੀ ਦੱਸਿਆ ਜਾ ਰਿਹਾ ਹੈ।

ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੋਰਾ ਨੂੰ ਮਾਰਨ ਦੀ ਯੋਜਨਾ

ਮਾਮਲੇ ਵਿੱਚ ਪੁਲਿਸ ਨੇ ਨਵੀਂ ਧਾਰਾ 111 ਬੀਐਨਐਸ ਦੇ ਤਹਿਤ ਗੋਲਡੀ ਬਰਾੜ ਦੇ ਜੀਜੇ ਸਮੇਤ ਸੱਤ ਲੋਕਾਂ ਉੱਤੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਗੋਲਡੀ ਬਰਾੜ ਦਾ ਜੀਜਾ ਗੁਰਿੰਦਰ ਪਾਲ ਸਿੰਘ ਉਰਫ ਗੋਰਾ ਅਤੇ ਰਾਹੁਲ ਉਰਫ ਰੋਲਾ ਨਾਮ ਦੇ ਗੈਂਗਸਚਰਾਂ ਦਾ ਆਪਸ ਵਿੱਚ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਰਾਹੁਲ ਉਰਫ ਰੋਲਾ ਨੇ ਆਪਣੀ ਗੈਂਗ ਤਿਆਰ ਕਰਕੇ ਗੁਰਿੰਦਰਪਾਲ ਸਿੰਘ ਉਰਫ ਗੋਰਾ ਨੂੰ ਮਾਰਨ ਦੀ ਯੋਜਨਾ ਬਣਾਈ।

ਟਲੀ ਵੱਡੀ ਵਾਰਦਾਤ

 ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਇੱਕ ਨਿੱਜੀ ਹੋਟਲ ਵਿੱਚੋਂ ਰਾਹੁਲ ਉਰਫ ਰੋਲਾ ਸਮੇਤ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ, ਜਦਕਿ ਪੁਲਿਸ ਨੇ ਗੋਲਡੀ ਬਰਾੜ ਦੇ ਜੀਜੇ ਗੁਰਿੰਦਰ ਪਾਲ ਉੱਤੇ ਵੀ ਮਾਮਲਾ ਦਰਜ ਕਰ ਦਿੱਤਾ ਹੈ।
ਗੁਰਿੰਦਰ ਪਾਲ ਇਸ ਸਮੇਂ ਬਠਿੰਡਾ ਜੇਲ੍ਹ ਦੇ ਵਿੱਚ ਬੰਦ ਹੈ, ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਰਾਹੁਲ ਉਰਫ ਰੌਲਾ, ਕਰਨ ਉਰਫ ਟੀਂਡਾ, ਸੁਖਦੀਪ ਉਰਫ ਗੋਰੀ, ਅਭੇਸ਼ ਸ਼ਰਮਾ, ਰਾਘਵ ਕੁਮਾਰ ਅਤੇ ਰਮੇਸ਼ ਉਰਫ ਅਰੁਣ ਨੂੰ ਗ੍ਰਿਫਤਾਰ ਕੀਤਾ ਹੈ।
ਜਦਕਿ ਪੁਲਿਸ ਨੇ ਬਠਿੰਡਾ ਜੇਲ੍ਹ ਵਿੱਚ ਬੰਦ ਗੁਰਦੀਪ ਸਿੰਘ ਉਰਫ ਗੋਰਾ ਨੂੰ ਵੀ ਇਨਵੈਸਟੀਗੇਸ਼ਨ ਲਈ ਇਸ ਮਾਮਲੇ ਵਿੱਚ ਨਾਮਜਦ ਕੀਤਾ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਅਤੇ ਗੁਰਦੀਪ ਗੋਰਾ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments