HomeCrimeCrime News: ਬਰਨਾਲਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਸੁੱਤੇ ਪਏ...
Crime News: ਬਰਨਾਲਾ ‘ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਸੁੱਤੇ ਪਏ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਵਾਰ
ਨਿਹੰਗ ਸਿੰਘ ਗੁਰਦਿਆਲ ਸਿੰਘ ਉਰਫ਼ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਾਹਨੇਕੇ ਨਿਹੰਗ ਛਾਉਣੀ ‘ਚ ਰਾਤ ਸਮੇਂ ਆਪਣੇ ਘਰ ਸੁੱਤਾ ਪਿਆ ਸੀ
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਹਨਕੇ ‘ਚ ਬੀਤੀ ਰਾਤ 48 ਸਾਲਾ ਨਿਹੰਗ ਗੁਰਦਿਆਲ ਸਿੰਘ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਘਰ ‘ਚ ਇਕੱਲਾ ਰਹਿੰਦਾ ਸੀ। ਜਾਣਕਾਰੀ ਅਨੁਸਾਰ ਨਿਹੰਗ ਸਿੰਘ ਗੁਰਦਿਆਲ ਸਿੰਘ ਉਰਫ਼ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਾਹਨੇਕੇ ਨਿਹੰਗ ਛਾਉਣੀ ‘ਚ ਰਾਤ ਸਮੇਂ ਆਪਣੇ ਘਰ ਸੁੱਤਾ ਪਿਆ ਸੀ ਤਾਂ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਗਰਦਨ ’ਤੇ ਵਾਰ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।