ਅੱਜ ਕੱਲ ਬੰਦਿਆਂ ਨਾਲੋਂ ਜਿਆਦਾ ਜ਼ਮੀਨਾਂ ਅਤੇ ਚੀਜ਼ਾਂ ਦੀ ਕਦਰ ਹੋ ਗਈ ਹੈ।
ਜਮੀਨੀ ਵਿਵਾਦ ਕਾਰਨ ਅਕਸਰ ਹੀ ਘਰਾਂ ਦੇ ਘਰ ਉਜੜ ਜਾਂਦੇ ਹਨ। ਅਜਿਹਾ ਹੀ ਮਾਮਲਾ ਲੋਪੋਕੇ ਦੇ ਨੇੜਲੇ ਪਿੰਡ ਕੱਕੜ ਤਰੀਨ ਵਿੱਚ ਸਾਹਮਣੇ ਆਇਆ। ਇੱਥੇ ਜਮੀਨ ਦੇ ਝਗੜੇ ਨੂੰ ਲੈ ਕੇ ਦੋ ਧੜਿਆਂ ‘ਚ ਗੋਲੀਆਂ ਚੱਲੀਆਂ। ਇਸ ਘਟਨਾ ‘ਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਕੀ ਹੈ ਮਾਮਲਾ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 40 ਸਾਲ ਪਹਿਲਾ ਉਹਨਾਂ ਦੀ ਜਮੀਨ ਦਾ ਵਟਵਾਰਾ ਮਜਬੀ ਸਿੰਘਾਂ ਦੇ ਨਾਲ ਹੋਇਆ ਸੀ, ਜਿਸ ਦੇ ਚਲਦੇ ਅੱਜ ਉਹਨਾਂ ਵੱਲੋਂ ਆਪਣੇ ਕੁਝ ਬੰਦਿਆਂ ਨੂੰ ਨਾਲ ਲੈ ਕੇ ਨਜਾਇਜ਼ ਹਥਿਆਰਾਂ ਨਾਲ ਸਾਡੇ ‘ਤੇ ਆ ਕੇ ਇਕਦਮ ਹਮਲਾ ਕਰ ਦਿੱਤਾ। ਜਿਸ ਦੇ ਚਲਦੇ ਸਾਡੇ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ।ਉਹਨਾਂ ਕਿਹਾ ਕਿ ਸਾਡੇ ਪੰਜ ਬੰਦੇ ਗੰਭੀਰ ਰੂਪ ਜਖਮੀ ਹੋ ਗਏ ਹਨ, ਜਿਨਾਂ ਨੂੰ ਇਲਾਜ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਉਹਨਾਂ ਕਿਹਾ ਕਿ ਇਹ ਨਜਾਇਜ਼ ਹਥਿਆਰ ਕਿੱਥੋਂ ਆ ਰਹੇ ਹਨ ? ਤੇ ਕੌਣ ਇਹਨਾਂ ਨੂੰ ਸਪਲਾਈ ਕਰ ਰਿਹਾ ਹੈ? ਇਸ ਸਭ ਦੀ ਜਾਂਚ ਹੋਣੀ ਚਾਹੀਦੀ ਹੈ॥ਪੀੜਤਾਂ ਨੇ ਇਨਸਾਫ਼ ਦੀ ਮਮਗ ਕੀਤੀ ਹੈ।
ਜਾਂਚ ਅਧਿਕਾਰੀ ਦਾ ਬਿਆਨ
ਉੱਥੇ ਹੀ ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਲੋਪੋਕੇ ਦੇ ਪਿੰਡ ਕੱਕੜ ਤਰੀਨ ਵਿਚ ਗੋਲੀਆਂ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਚਾਰ ਵਿਅਕਤੀ ਗੰਭੀਰ ਰੂਪ ਜਖਮੀ ਹੋਏ ਹਨ ਜਿਨਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਸੀਂ ਮੌਕੇ ‘ਤੇ ਪਹੁੰਚ ਕੇ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਾਂ।