ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸਦੇ ਪਤੀ ਨੇ ਹੋਰ ਦਾਜ ਲਿਆਉਣ ਲਈ ਉਸ ਉੱਪਰ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ।
ਦਾਜ ਦੇ ਲਾਲਚ ਵਿੱਚ ਵਿਆਹੁਤਾ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਕਰਨ ਵਾਲੇ ਮੁਲਜ਼ਮ ਪਤੀ ਖਿਲਾਫ਼ ਥਾਣਾ ਵੁਮੇਂਨ ਸੈਲ ਪੁਲਿਸ ਵੱਲੋਂ ਵੱਖ-ਵੱਖ ਦੋਸ਼ਾਂ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਗੁਰੂ ਅੰਗਦ ਦੇਵ ਕਲੋਨੀ ਜਨਤਾ ਨਗਰ ਦੀ ਰਹਿਣ ਵਾਲੀ ਰਣਜੀਤ ਕੌਰ ਦੇ ਬਿਆਨ ਉੱਪਰ ਉਸਦੇ ਪਤੀ ਸੁਖਵਿੰਦਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਖਿਲਾਫ਼ ਦਰਜ ਕੀਤਾ ਹੈ।
ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਰਣਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਨਿਊ ਸ਼ਿਮਲਾਪੁਰੀ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸਦੇ ਪਤੀ ਨੇ ਹੋਰ ਦਾਜ ਲਿਆਉਣ ਲਈ ਉਸ ਉੱਪਰ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਕਈ ਵਾਰ ਪਰਿਵਾਰਿਕ ਰਾਜੀਨਾਮੇ ਹੋਣ ਦੇ ਬਾਵਜੂਦ ਪਤੀ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਇਆ ਤਾਂ ਉਹਨਾਂ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਵੁਮੈਨ ਸੈਲ ਪੁਲਿਸ ਕੋਲ ਦਰਜ ਕਰਵਾ ਦਿੱਤੀ।