Tuesday, October 15, 2024
Google search engine
HomeDeshCrime News: ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ 'ਚ ਲੋੜੀਂਦਾ...

Crime News: ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

DGP Gaurav Yadav ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਵੀ ਇਸ ਦੇ ਸਬੰਧ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ (Faridkot Police) ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP Punjab) ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC Fazilka) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments