Tuesday, October 15, 2024
Google search engine
HomeCrimeCrime News: Bathinda ਦੇ ਡਾਕਟਰ ਤੋਂ ਮੰਗੀ ਦੋ ਕਰੋੜ ਦੀ ਫਿਰੌਤੀ, ਗਿਰੋਹ...

Crime News: Bathinda ਦੇ ਡਾਕਟਰ ਤੋਂ ਮੰਗੀ ਦੋ ਕਰੋੜ ਦੀ ਫਿਰੌਤੀ, ਗਿਰੋਹ ਦੇ ਦੋ ਮੈਂਬਰ ਕਾਬੂ

ਸੀਆਈਏ 2 ਦੇ ਇੰਸਪੈਕਟਰ ਕਰਨਦੀਪ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੀਮ ਨੇ ਮੌੜ ਮੰਡੀ ਇਲਾਕੇ ਦੇ ਇਕ ਡਾਕਟਰ ਤੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੀਆਈਏ 2 ਦੇ ਇੰਸਪੈਕਟਰ ਕਰਨਦੀਪ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੀਮ ਨੇ ਮੌੜ ਮੰਡੀ ਇਲਾਕੇ ਦੇ ਇਕ ਡਾਕਟਰ ਤੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ ਉਰਫ ਅਮਨ ਪੁੱਤਰ ਕੁਲਦੀਪ ਸਿੰਘ ਵਾਸੀ ਮਹਿਰੋ ਮੱਲਪੁਰ ਥਾਣਾ ਰਾਹੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕੋਟ ਰਾਂਝਾ ਥਾਣਾ ਰਾਹੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਸਕਰਨ ਸਿੰਘ ਉਰਫ ਲਿਖਾਰੀ ਪੁੱਤਰ ਗੁਰਨੇਕ ਸਿੰਘ ਵਾਸੀ ਬਹਿਬਲਪੁਰ ਹੁਸਿਆਰਪਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਕਾਰ ਵੀ ਬਰਾਮਦ ਕੀਤੀ ਹੈ।

ਉਕਤ ਵਿਅਕਤੀ ਡਾਕਟਰ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਵਸੂਲਣ ਲਈ ਬਠਿੰਡਾ ਆਏ ਸਨ, ਜਿੱਥੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਐੱਸਐੱਸਪੀ ਦੀਪਕ ਪਾਰੀਕ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 29 ਜੂਨ ਨੂੰ ਇਕ ਅਣਪਛਾਤੇ ਵਿਅਕਤੀ ਨੇ ਮੌੜ ਮੰਡੀ ਇਲਾਕੇ ਦੇ ਇਕ ਡਾਕਟਰ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।

ਫਿਰੌਤੀ ਦੀ ਰਕਮ ਨਾ ਦੇਣ ‘ਤੇ ਡਾਕਟਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਐਸਐਸਪੀ ਨੇ ਦੱਸਿਆ ਕਿ ਜਦੋਂ ਡਾਕਟਰ ਨੇ 2 ਕਰੋੜ ਰੁਪਏ ਦੀ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਮੁਲਜ਼ਮਾਂ ਨੇ 50 ਲੱਖ ਰੁਪਏ ਦੀ ਫਿਰੌਤੀ ਦੀ ਰਕਮ ਤੈਅ ਕਰ ਲਈ। ਡਾਕਟਰ ਨੇ ਫਿਰੌਤੀ ਦੀ ਉਕਤ ਕਾਲ ਸਬੰਧੀ ਥਾਣਾ ਮੌੜ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਸ਼ੁਰੂ ਕਰ ਦਿੱਤੀ ਸੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਵਿਦੇਸ਼ੀ ਨੰਬਰ ਤੋਂ ਕਾਲ ਕਰਨ ਵਾਲੇ ਵਿਅਕਤੀ ਦੇ ਸਾਥੀ ਫਿਰੌਤੀ ਦੀ ਰਕਮ ਵਸੂਲਣ ਲਈ ਬਠਿੰਡਾ ਆਏ ਸਨ, ਜਿਸ ਤਹਿਤ ਸੀਆਈਏ 2 ਦੇ ਇੰਸਪੈਕਟਰ ਕਰਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਵਿਉਂਤਬੰਦੀ ਦੇ ਤਹਿਤ ਜਾਲ ਵਿਛਾ ਕੇ ਕਾਰ ਸਵਾਰਾਂ ਮਨਿੰਦਰ ਸਿੰਘ, ਮਨਪ੍ਰੀਤ ਸਿੰਘ ਤੇ ਜਸਕਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ, ਇਸ ਦੇ ਮੁਕੰਮਲ ਹੋਣ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾ ਸਕੇਗੀ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments