ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਮੇਨ ਬਾਜ਼ਾਰ ਸਥਿਤ ਦੇਸਰਾਜ ਗੋਲਡ ਸਮਿਥ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਦੋ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ।
ਪੁਲਿਸ ਜਿਲ੍ਹਾਂ ਬਟਾਲਾ ਦੇ ਅਧੀਨ ਆਉਂਦੇ ਕਸਬਾ ਸ਼੍ਰੀ ਹਰਗੋਬਿੰਦਪੁਰ ’ਚ ਸ਼ੁੱਕਰਵਾਰ ਸਵੇਰੇ 11 ਵਜੇ ਦੇ ਕਰੀਬ ਅਣਪਛਾਤੇ ਮੋਟਰਸਾਇਕਲ ਸਵਾਰਾਂ ਨੇ ਸੁਨਿਆਰੇ ਦੀ ਦੁਕਾਨ ’ਤੇ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਨਿਆਰੇ ਦੀ ਦੁਕਾਨ ’ਤੇ ਚੱਲੀ ਗੋਲੀ ਕਾਰਨ ਕਸਬਾ ਸ਼੍ਰੀ ਹਰਗੋਬਿੰਦਪੁਰ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਮੇਨ ਬਾਜ਼ਾਰ ਸਥਿਤ ਦੇਸਰਾਜ ਗੋਲਡ ਸਮਿਥ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਦੋ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਸੁਨਿਆਰੇ ਜਗਦੀਸ਼ ਸਿੰਘ ਪੁੱਤਰ ਦੇਸ ਰਾਜ ਨੇ ਇਸਦੀ ਸੂਚਨਾ ਤੁਰੰਤ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪੁੱਜੇ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਐਸਐਚਓ ਨਿਰਮਲ ਸਿੰਘ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਤੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।