Saturday, October 19, 2024
Google search engine
HomeCrimeਦਸੂਹਾ 'ਚ ਸ਼ਰਮਨਾਕ ਵਾਰਦਾਤ

ਦਸੂਹਾ ‘ਚ ਸ਼ਰਮਨਾਕ ਵਾਰਦਾਤ

ਦਸੂਹਾ- ਹੁਸ਼ਿਆਰਪੁਰ ਵਿਖੇ ਦੇ ਦਸੂਹਾ ਵਿਖੇ ਨਾਬਾਲਗ ਕੁੜੀ ਦੇ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਕੂਲ ਜਾਂਦੇ ਸਮੇਂ ਉਕਤ ਨਾਬਾਲਗ ਕੁੜੀ ਨੂੰ ਇਕ ਨੌਜਵਾਨ ਆਪਣੀ ਗੱਡੀ ਵਿੱਚ ਬਿਠਾ ਕੇ ਕੰਢੀ ਖੇਤਰ ਵੱਲ ਲੈ ਗਿਆ, ਜਿੱਥੇ ਉਸ ਨੇ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਜਬਰ-ਜ਼ਿਨਾਹ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਜਦੋਂ ਕੁੜੀ ਘਰ ਆਈ ਤਾਂ ਉਸ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਸਾਰੀ ਵਾਰਦਾਤ ਦੱਸੀ।

ਕੁੜੀ ਦੀ ਮਾਂ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਨੌਜਵਾਨ ਸਾਹਿਲ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਦਸੂਹਾ ਖ਼ਿਲਾਫ਼ ਖ਼ਿਲਾਫ਼ ਧਾਰਾ 376, 506 ਆਈ. ਪੀ. ਸੀ.  4 ਪੋਕਸੋ ਐਕਟ 2012 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ‘ਚ ਪੀੜਤ ਕੁੜੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਬੇਟੀ ਰੋਜ਼ਾਨਾ ਦੀ ਤਰ੍ਹਾਂ ਬੀਤੇ ਦਿਨ ਵੀ ਸਕੂਲ ਜਾ ਰਹੀ ਸੀ। ਇਸ ਦੌਰਾਨ ਮੁਲਜ਼ਮ ਸਾਹਿਲ ਉਸ ਨੂੰ ਰਸਤੇ ‘ਚ ਮਿਲ ਗਿਆ। ਜੋ ਉਸ ਦੀ ਧੀ ਨੂੰ ਵਰਗਲਾ ਕੇ ਬਾਈਕ ‘ਤੇ ਆਪਣੇ ਦੋਸਤ ਦੇ ਘਰ ਲੈ ਗਿਆ, ਜਿੱਥੇ ਮੁਲਜ਼ਮ ਨੇ ਉਸ ਦੀ ਬੇਟੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ। ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰ ਦੇਵੇਗਾ। ਜਦੋਂ ਧੀ ਨੇ ਸਾਰੀ ਵਾਰਦਾਤ ਘਰ ਦੱਸੀ ਤਾਂ ਉਨ੍ਹਾਂ ਤੁਰੰਤ ਥਾਣਾ ਦਸੂਹਾ ਵਿਖੇ ਸ਼ਿਕਾਇਤ ਦਰਜ ਕਰਵਾਈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments