ਭਾਰਤ ਦੇ ਸਭ ਤੋਂ ਵੱਡੇ ਦੁਸ਼ਮਣ ਅਤੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਖ਼ਬਰ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ‘ਚ ਲੁਕੇ ਦਾਊਦ ਨੂੰ ਇਸ ਦਾਅਵੇ ਨਾਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਕਿ ਉਸ ਨੂੰ ਜ਼ਹਿਰ ਦਿੱਤਾ ਗਿਆ ਹੈ।
ਐਕਸ (ਪਹਿਲਾਂ ਟਵਿੱਟਰ) ‘ਤੇ ਕਈ ਲੋਕ ਦਾਅਵਾ ਕਰ ਰਹੇ ਹਨ ਕਿ ਦਾਊਦ ਨੂੰ ਜ਼ਹਿਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਕਾਫੀ ਨਾਜ਼ੁਕ ਹੋ ਗਈ ਸੀ। ਕੁਝ ਲੋਕ ਤਾਂ ਇੱਥੋਂ ਤੱਕ ਕਹਿੰਦੇ ਹਨ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਿਸ ਨੂੰ ਪਾਕਿਸਤਾਨ ਲੁਕਾਉਣਾ ਚਾਹੁੰਦਾ ਹੈ। ਹਾਲਾਂਕਿ ਅਜੇ ਤੱਕ ਕਿਸੇ ਸਰਕਾਰੀ ਏਜੰਸੀ ਜਾਂ ਮੀਡੀਆ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।