ਪੰਜਾਬ ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਲੁਧਿਆਣਾ ਵਿਖੇ ਮਹਾਂਨਗਰ ਦੇ ਸਨਅਤਕਾਰਾਂ ਤੇ ਵਪਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੇਜਰੀਵਾਲ ਨੇ ਜਿੱਥੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋੜਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ,ਉੱਥੇ ਹਾਜ਼ਰ ਸਾਰੇ ਹੀ ਸਨਅਤਕਾਰਾਂ ਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ।
ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਜਿੱਥੇ ਹਰ ਪੱਖੋਂ ਵਿਕਾਸ ਵਾਲੇ ਪਾਸੇ ਲੈ ਕੇ ਜਾ ਰਹੀ ਹੈ ਉੱਥੇ ਇਥੋਂ ਦਾ ਉਦਯੋਗਿਕ ਵਿਕਾਸ ਕਰਨਾ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਸੰਗਠਨ ਮੰਤਰੀ ਤੇ ਰਾਸਾਂ ਮੈਂਬਰ ਸੰਦੀਪ ਪਾਠਕ,ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕੈਬਨਿਟ ਮੰਤਰੀ ਅਮਨ ਅਰੋੜਾ, ਲੁਧਿਆਣਾ ਤੋਂ ਆਪ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਹਲਕਾ ਦਾਖਾ ਰੇ ਇੰਚਾਰਜ ਡਾ.ਕੇਐਨਐਸ ਕੰਗ, ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ, ਰਜਿੰਦਰ ਸਿੰਘ ਬਸੰਤ, ਰਜਿੰਦਰ ਸਿੰਘ ਸਰਹਾਲੀ, ਪ੍ਰਿੰਸ ਬਾਂਸਲ ਆਦਿ ਹਾਜ਼ਰ ਸਨ।