Monday, October 14, 2024
Google search engine
HomeDeshDelhi Excise Policy Case: Arvind Kejriwal ਨੂੰ ਮਿਲੀ ਜ਼ਮਾਨਤ, CBI ਕੇਸ...

Delhi Excise Policy Case: Arvind Kejriwal ਨੂੰ ਮਿਲੀ ਜ਼ਮਾਨਤ, CBI ਕੇਸ ‘ਚ Supreme Court ਨੇ ਦਿੱਤੀ ਜ਼ਮਾਨਤ

ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨ ਤੇ ਦਿੱਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਹ ਜ਼ਮਾਨਤ ਦਿੱਤੀ ਹੈ।

ਇਸ ਤੋਂ ਪਹਿਲਾਂ ਕੇਜਰੀਵਾਲ ਈਡੀ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਵੀ ਲੈ ਚੁੱਕੇ ਹਨ।ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਇਹ ਫੈਸਲਾ ਸੁਣਾਇਆ ਹੈ।

ਦੋਵੇਂ ਜੱਜਾਂ ਨੇ ਆਪਣੇ ਵਿਅਕਤੀਗਤ ਫੈਸਲੇ ਲਿਖੇ ਸਨ। ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ 5 ਸਤੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਪਹਿਲੀ ਜ਼ਮਾਨਤ ਪਟੀਸ਼ਨ ਅਤੇ ਦੂਜੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਗਈ ਸੀ।

ਕੇਜਰੀਵਾਲ ਨੂੰ ਈਡੀ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ, ਜਦੋਂ ਕਿ ਇਹ ਕੇਸ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰੈਗੂਲਰ ਜ਼ਮਾਨਤ ਨਾਲ ਸਬੰਧਤ ਸੀ।

ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਈਡੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments