ਨਵੀਂ ਦਿੱਲੀ : ਦਿੱਲੀ ਦੇ ਸ਼ਹਿਰੀ ਵਿਕਾਸ ਮੰਤਰੀ ਸੌਰਭ ਭਾਰਦਵਾਜ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ‘ਚ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਹਰੇਕ ਵਿਧਾਇਕ ਲਈ ਵਿਧਾਇਕ ਸਥਾਨਕ ਖੇਤਰ ਵਿਕਾਸ (ਐੱਮ.ਐੱਲ.ਏ.ਐੱਲ.ਏ.ਡੀ.) ਫੰਡ ਨੂੰ ਚਾਰ ਕਰੋੜ ਰੁਪਏ ਤੋਂ ਵਧਾ ਕੇ 7 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਦਿੱਲੀ ਵਿਧਾਨ ਸਭਾ ਦਾ 2 ਦਿਨ ਸਰਦ ਰੁੱਤ ਸੈਸ਼ਨ ਸ਼ੁੱਕਰਵਾਰ ਸਵੇਰੇ ਸ਼ੁਰੂ ਹੋਇਆ।
ਦਿੱਲੀ ਦੇ ਮੰਤਰੀ ਨੇ ਸੈਸ਼ਨ ਦੌਰਾਨ ਇਹ ਵੀ ਕਿਹਾ ਕਿ ਬਜਟ 2023-24 ਦੇ ਸੋਧ ਅਨੁਮਾਨ ‘ਚ 100 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਰਾਸ਼ੀ ਅਗਲੇ ਵਿੱਤੀ ਸਾਲ ਦੇ ਬਜਟ ‘ਚ ਅਲਾਟ ਕੀਤੀ ਜਾਵੇਗੀ। ਐੱਮ.ਐੱਲ.ਏ.ਐੱਲ.ਈ.ਡੀ. ਫੰਡ ਵਿਧਾਇਕਾਂ ਨੂੰ ਉਨ੍ਹਾਂ ਦੇ ਚੋਣ ਖੇਤਰਾਂ ‘ਚ ਵਿਕਾਸ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਅਲਾਟ ਕੀਤਾ ਜਾਂਦਾ ਹੈ।