ਸਰਕਾਰੀ ਨੌਕਰੀਆਂ ਲਈ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਢੁੱਕਵੀਂ ਤਿਆਰੀ ਕਰਕੇ ਆਪਣੇ ਮਨਪਸੰਦ ਦੀ ਨੌਕਰੀ ਪ੍ਰਾਪਤ ਕਰ ਸਕਣ।
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਮਾਜਿਕ ਅਤੇ ਆਰਥਿਕ ਤੌਰ ’ਤੇ ਪਛੜੇ ਵਰਗਾਂ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਸਬੰਧੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਟੈਸਟ ਦੇ ਆਧਾਰ ’ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਯੋਗਤਾ ਘੱਟੋ-ਘੱਟ ਗ੍ਰੈਜੂਏਸ਼ਨ ਹੋਣੀ ਜ਼ਰੂਰੀ ਹੈ ਅਤੇ ਚਾਹਵਾਨ ਨੌਜਵਾਨ ਗੂਗਲ ਲਿੰਕ https://forms.gle/yozU57UhbmJnu7Yb7 ’ਤੇ ਰਜਿਸਟਰ ਕਰ ਸਕਦੇ ਹਨ।