Friday, October 18, 2024
Google search engine
Homelatest Newsਦੋਆਬੇ ਵਾਲਿਆਂ ਲਈ ਚੰਗੀ ਖ਼ਬਰ

ਦੋਆਬੇ ਵਾਲਿਆਂ ਲਈ ਚੰਗੀ ਖ਼ਬਰ

ਦੋਆਬੇ ਦੇ ਲੋਕਾਂ ਲਈ ਚੰਗੀ ਖਬਰ ਹੈ। ਜਲੰਧਰ ਸਥਿਤ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸੋਮਵਾਰ ਨੂੰ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਨਾਲ ਆਦਮਪੁਰ ਸਿਵਲ ਏਅਰਪੋਰਟ ਦੇ ਨਵੇਂ ਬਣੇ ਟਰਮੀਨਲ ਦਾ ਨਿਰੀਖਣ ਕਰਨ ਪਹੁੰਚੇ।

ਐਮਪੀ ਰਿੰਕੂ ਨੇ ਕਿਹਾ- ਟਰਮੀਨਲ ਤਿਆਰ ਹੈ ਅਤੇ ਆਉਣ ਵਾਲੇ ਮਹੀਨੇ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋ ਜਾਣਗੀਆਂ। ਦੱਸ ਦੇਈਏ ਕਿ ਕੱਲ੍ਹ ਸੰਸਦ ਮੈਂਬਰ ਰਿੰਕੂ ਨੇ ਆਦਮਪੁਰ ਤੋਂ ਉਡਾਣ ਨੂੰ ਲੈ ਕੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਮੁਲਾਕਾਤ ਕੀਤੀ ਸੀ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਪ੍ਰਵਾਸੀ ਭਾਰਤੀਆਂ ਦਾ ਇੱਥੇ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਲਈ ਸਮਾਂ, ਪੈਸਾ ਅਤੇ ਊਰਜਾ ਦੀ ਬਚਤ ਹੋਵੇਗੀ। ਉਨ੍ਹਾਂ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਨਵੇਂ ਟਰਮੀਨਲ ਅਤੇ ਫਲਾਈਟ ਸੰਚਾਲਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਰਿੰਕੂ ਨੇ ਕਿਹਾ ਕਿ ਹਵਾਈ ਸੰਪਰਕ ਦੋਆਬਾ ਖੇਤਰ ਵਿੱਚ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਇਸ ਤੋਂ ਪਹਿਲਾਂ ਰਿੰਕੂ ਨੇ ਪਹੁੰਚ ਸੜਕ ਨੂੰ ਚਾਰ-ਮਾਰਗੀ ਕਰਨ ਦੇ ਚੱਲ ਰਹੇ ਕੰਮ ਦਾ ਵੀ ਨਿਰੀਖਣ ਕੀਤਾ, ਜੋ ਹਵਾਈ ਅੱਡੇ ਨੂੰ ਸਿੱਧੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਫੇਜ਼-1 ਅਧੀਨ 4.30 ਕਿਲੋਮੀਟਰ ਲੰਬੀ ਸੜਕ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਅਗਲੇ ਮਹੀਨੇ ਤੱਕ ਇਹ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ 41 ਕਰੋੜ ਰੁਪਏ ਵਿੱਚੋਂ 21 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਰੇਲ ਮੰਤਰੀ ਨੂੰ ਮਿਲ ਕੇ ਇਸ ਸੈਕਸ਼ਨ ‘ਤੇ ਪੈਂਦੇ ਰੇਲਵੇ ਕਰਾਸਿੰਗ ‘ਤੇ ਆਰ.ਓ.ਬੀ. ਬਣਾਉਣ ਲਈ ਬੇਨਤੀ ਕਰਨਗੇ। ਹਵਾਈ ਅੱਡੇ ‘ਤੇ ਐਮ.ਪੀ., ਡੀ.ਸੀ., ਐਸ.ਡੀ.ਐਮ ਡਾ. ਜੈ ਇੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਬੀ.ਐਸ. ਤੁਲੀ ਅਤੇ ਅਧਿਕਾਰੀ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments