ਚੋਣ ਕਮਿਸ਼ਨ ਨੇ ਬਜ਼ੁਰਗਾਂ ਲਈ ਕੀਤੇ ਵਿਸ਼ੇਸ਼ ਪ੍ਰਬੰਧ
ਦਿੱਲੀ ਵਿੱਚ ਛੇਵੇਂ ਪੜਾਅ ਤਹਿਤ 25 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਚੋਣ ਕਮਿਸ਼ਨ ਨੇ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਅਪਾਹਜਾਂ ਲਈ ਘਰ ਘਰ ਵੋਟਿੰਗ ਦੀ ਪ੍ਰਣਾਲੀ ਸ਼ੁਰੂ ਕੀਤੀ ਹੈ।ਘਰੇਲੂ ਵੋਟਿੰਗ ਤਹਿਤ ਅੱਜ (18 ਮਈ) ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ, ਸਾਬਕਾ ਉਪ ਰਾਸ਼ਟਰਪਤੀ ਮੁਹੰਮਦ ਹਾਮਿਦ ਅੰਸਾਰੀ ਅਤੇ ਸਾਬਕਾ ਕੇਂਦਰੀ ਮੰਤਰੀ ਡਾ: ਮੁਰਲੀ ਮਨੋਹਰ ਜੋਸ਼ੀ ਨੇ ਨਵੀਂ ਦਿੱਲੀ ਸੰਸਦੀ ਹਲਕੇ ਵਿਚ ਵੋਟ ਪਾਈ। ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਘਰ ਘਰ ਵੋਟਿੰਗ ਸਹੂਲਤ 24 ਮਈ ਤੱਕ ਜਾਰੀ ਰਹੇਗੀ।ਜ਼ਿਕਰਯੋਗ ਹੈ ਕਿ ਦਿੱਲੀ ਵਿੱਚ 25 ਮਈ ਨੂੰ ਵੋਟਿੰਗ ਹੋਣੀ ਹੈ। ਮੁੱਖ ਚੋਣ ਅਧਿਕਾਰੀ ਪੀ ਕ੍ਰਿਸ਼ਨਾਮੂਰਤੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਦਿੱਲੀ ਵਿੱਚ ਕੁੱਲ 5472 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਲਈ ਫਾਰਮ 12 ਡੀ ਭਰਿਆ ਸੀ। ਚੋਣ ਕਮਿਸ਼ਨ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 97823 ਹੈ। ਅਪਾਹਜ ਵੋਟਰਾਂ ਦੀ ਗਿਣਤੀ 77480 ਹੈ। ਦਿੱਲੀ ਵਿੱਚ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 97823 ਹੈ।