ਦੇਸ਼ ਅਤੇ ਦੁਨੀਆ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਦੇਸ਼ ਅਤੇ ਦੁਨੀਆ ਭਰ ਵਿੱਚ ਅੱਜ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਭਗਵਾਨ ਰਾਮ ਨੇ ਲੰਕਾ ਦੇ ਰਾਜਾ ਰਾਵਣ ਨੂੰ ਮਾਰਿਆ ਸੀ। ਦੁਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਤਿਉਹਾਰ ਵਾਲੇ ਦਿਨ ਰਾਵਣ ਦੇ ਨਾਲ-ਨਾਲ ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਵੀ ਫੂਕੇ ਜਾਂਦੇ ਹਨ। ਪਰ ਦੁਸਹਿਰਾ ਭਾਰਤ ਵਿੱਚ ਹੀ ਨਹੀਂ ਬਲਕਿ ਰਾਵਣ ਦੇ ਘਰ ਸ੍ਰੀਲੰਕਾ ਵਿੱਚ ਵੀ ਮਨਾਇਆ ਜਾਂਦਾ ਹੈ।

