ਉੱਤਰੀ ਮੱਧ ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਭੁਚਾਲ ਕਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਇਸ਼ੀਕਾਵਾ, ਨਿਗਾਟਾ ਅਤੇ ਟੋਯਾਮਾ ਪ੍ਰੀਫੈਕਚਰ ਦੇ ਤੱਟਵਰਤੀ ਖੇਤਰਾਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। NHK ਦੇ ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ ਨਿਗਾਤਾ ਦੇ ਕਾਸ਼ੀਵਾਕੀ ਸ਼ਹਿਰ ਤੋਂ 40 ਸੈਂਟੀਮੀਟਰ ਦੀ ਦੂਰੀ ‘ਤੇ ਸੀ। ਦੱਸ ਦੇਈਏ ਕਿ ਜਪਾਨ ‘ਚ ਬੀਤੇ ਵੀਰਵਾਰ ਨੂੰ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।