ਹਿਮਾਚਲ ਪ੍ਰਦੇਸ਼ ਵਿਚ ਭਾਰੀ ਤਬਾਹੀ ਦਰਮਿਆਨ ਅੱਜ (ਸ਼ੁੱਕਰਵਾਰ) ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਹਿਮਾਚਲ ਪ੍ਰਦੇਸ਼ ਵਿਚ ਭਾਰੀ ਤਬਾਹੀ ਦਰਮਿਆਨ ਅੱਜ (ਸ਼ੁੱਕਰਵਾਰ) ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਵਿਚ ਧਰਤੀ ਕੰਬੀ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਇਸ ਦੀ ਡੂੰਘਾਈ 5 ਕਿਲੋਮੀਟਰ ਮਾਪੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਭੂਚਾਲ ਆਉਂਦਿਆਂ ਹੀ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਜ਼ਿਕਰਯੋਗ ਹੈ ਕਿ ਬੱਦਲ ਫਟਣ ਨਾਲ ਹੋਈ ਤਬਾਹੀ ਤੋਂ ਲੋਕ ਪਹਿਲਾਂ ਹੀ ਡਰੇ ਹੋਏ ਹਨ। ਇਸ ਦੌਰਾਨ ਭੂਚਾਲ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।