ਆਰਬੀਆਈ ਹਰ ਮਹੀਨੇ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵਾਧੂ ਛੁੱਟੀ ਹੁੰਦੀ ਹੈ ਤਾਂ ਉਸ ਲਈ ਨੋਟੀਫਿਕੇਸ਼ਨ ਜਾਰੀ ਕਰਦਾ ਹੈ।
ਲੋਕ ਸਭਾ ਚੋਣਾਂ 2024 ਦੇ ਨਤੀਜੇ 4 ਜੂਨ ਯਾਨੀ ਮੰਗਲਵਾਰ ਨੂੰ ਐਲਾਨੇ ਜਾਣਗੇ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਚੋਣ ਨਤੀਜਿਆਂ ਨੂੰ ਲੈ ਕੇ ਕਈ ਲੋਕਾਂ ਦੇ ਮਨਾਂ ‘ਚ ਸਵਾਲ ਹੈ ਕਿ ਕੀ ਚੋਣ ਨਤੀਜਿਆਂ ਕਾਰਨ ਕੱਲ੍ਹ ਬੈਂਕ ਬੰਦ ਰਹਿਣਗੇ?
ਦਰਅਸਲ, ਲੋਕ ਸਭਾ ਚੋਣ 2024 ‘ਚ ਵੋਟਿੰਗ ਵਾਲੇ ਦਿਨ ਬੈਂਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਅਜਿਹੇ ‘ਚ ਕਈ ਲੋਕਾਂ ਨੂੰ ਲੱਗਦਾ ਹੈ ਕਿ ਚੋਣ ਨਤੀਜਿਆਂ ਵਾਲੇ ਦਿਨ ਵੀ ਬੈਂਕ ਬੰਦ ਰਹਿਣਗੇ।
ਆਰਬੀਆਈ ਹਰ ਮਹੀਨੇ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵਾਧੂ ਛੁੱਟੀ ਹੁੰਦੀ ਹੈ ਤਾਂ ਉਸ ਲਈ ਨੋਟੀਫਿਕੇਸ਼ਨ ਜਾਰੀ ਕਰਦਾ ਹੈ।
ਤੁਹਾਨੂੰ ਦੱਸ ਦੇਈਏ ਕਿ RBI ਦੀ ਬੈਂਕ ਛੁੱਟੀਆਂ ਦੀ ਸੂਚੀ ਅਨੁਸਾਰ 4 ਜੂਨ ਨੂੰ ਕਿਸੇ ਵੀ ਬੈਂਕ ਦੀ ਛੁੱਟੀ ਨਹੀਂ ਹੈ। ਇਸ ਦਾ ਮਤਲਬ ਹੈ ਕਿ ਦੇਸ਼ ਦੇ ਸਾਰੇ ਬੈਂਕਾਂ ਵਿੱਚ ਨਿਯਮਤ ਕੰਮਕਾਜ ਰਹੇਗਾ।