ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਸਾਬਕਾ ਸਕੱਤਰ ਗੁਰਲਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਦਾਨੇਵਾਲਾ ਖ਼ਿਲਾਫ਼ ਧਾਰਾ 409 ਆਈਪੀਸੀ ਤਹਿਤ ਕੇਸ ਦਰਜ ਕਰਕੇ
ਭਗਵਾਨਪੁਰਾ ਕੋਆਪਰੇਟਿਵ ਸੁਸਾਇਟੀ ਲਿ. ‘ਚ ਇਕ ਸਾਬਕਾ ਸਕੱਤਰ ‘ਤੇ 13.35 ਲੱਖ ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਲੱਗੇ ਹਨ। ਸਭਾ ਦੇ ਰਜਿਸਟਰਾਰ ਨੇ ਐਸਐਸਪੀ ਨੂੰ ਸ਼ਿਕਾਇਤ ਕਰ ਕੇ ਉਕਤ ਸਾਬਕਾ ਸਕੱਤਰ ਖ਼ਿਲਾਫ਼ ਐਸਪੀ ਪੱਧਰ ਦੇ ਅਧਿਕਾਰੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਰਜਿਸਟਰਾਰ ਦਾ ਦੋਸ਼ ਹੈ ਕਿ ਸਾਬਕਾ ਸਕੱਤਰ ਨੇ ਆਪਣੇ ਨਿੱਜੀ ਹਿੱਤਾਂ ਲਈ ਲੱਖਾਂ ਰੁਪਏ ਖਰਚ ਕੀਤੇ ਹਨ। ਦੂਜੇ ਪਾਸੇ ਥਾਣਾ ਸਦਰ ਮਲੋਟ ‘ਚ ਸਾਬਕਾ ਸਕੱਤਰ ਗੁਰਲਾਲ ਸਿੰਘ ਵਾਸੀ ਸਦਰ ਦੇ ਖਿਲਾਫ 409 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਸਾਬਕਾ ਸਕੱਤਰ ਗੁਰਲਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਦਾਨੇਵਾਲਾ ਖ਼ਿਲਾਫ਼ ਧਾਰਾ 409 ਆਈਪੀਸੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।