Wednesday, October 16, 2024
Google search engine
HomeCrimeਫਰਜ਼ੀ ਵਿਜੀਲੈਂਸ ਇੰਸਪੈਕਟਰ ਬਣ ਕੇ ਠੱਗੀ ਮਾਰਨ ਵਾਲਾ ਸਾਬਕਾ ਫੌਜੀ 25000 ਲੈਂਦਿਆਂ...

ਫਰਜ਼ੀ ਵਿਜੀਲੈਂਸ ਇੰਸਪੈਕਟਰ ਬਣ ਕੇ ਠੱਗੀ ਮਾਰਨ ਵਾਲਾ ਸਾਬਕਾ ਫੌਜੀ 25000 ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ

ਦੋ ਸਗੀਆਂ ਭੈਣਾਂ ਨੂੰ ਪੁਲੀਸ ਵਿੱਚ ਨੌਕਰੀ ਲਵਾਉਣ ਲਈ 4 ਲੱਖ 25 ਹਜਾਰ ਰੁਪਏ ਦੀ ਮਾਰੀ ਸੀ ਠੱਗੀ

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਪਿੰਡ ਨਵਾਂ ਸੱਤਿਆਵਾਲਾ ਦੇ ਸਾਬਕਾ ਫੌਜੀ ਜਸਬੀਰ ਸਿੰਘ ਨੂੰ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ ਦੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਉਕਤ ਲੜਕੀਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4,25,000 ਰੁਪਏ ਠੱਗੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡਿਪਟੀ ਸੁਪਡੈਂਟ ਪੁਲਿਸ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਵਿਅਕਤੀ ਵਿਰੁੱਧ ਇਹ ਮਾਮਲਾ ਜਰਨੈਲ ਸਿੰਘ ਵਾਸੀ ਪਿੰਡ ਗੁੰਦਾਰ ਪੰਜਗਰਾਈਂ, ਤਹਿਸੀਲ ਗੁਰੂਹਰਸਹਾਏ, ਫਿਰੋਜ਼ਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਇੱਕ ਕਿਸਾਨ ਹੈ ਉਸ ਦੀਆਂ ਪੰਜ ਧੀਆਂ ਅਤੇ ਇੱਕ ਪੁੱਤਰ ਹੈ। ਉਸ ਦੀਆਂ ਦੋ ਧੀਆਂ ਨੇ 2021 ਵਿੱਚ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦਿੱਤੀ ਸੀ। ਉਕਤ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ, ਦੋਵਾਂ ਲੜਕੀਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਬਦਲੇ ਕਿਸ਼ਤਾਂ ਵਿੱਚ ਉਸ ਕੋਲੋਂ 4,25,000 ਰੁਪਏ ਲਏ ਸਨ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਦੀਆਂ ਧੀਆਂ ਨੂੰ ਨੌਕਰੀ ਦਿਵਾਉਣ ਵਿੱਚ ਅਸਫ਼ਲ ਰਿਹਾ ਅਤੇ ਉਸ ਨੇ ਰਿਸ਼ਵਤ ਦੀ ਰਕਮ ਉਸ ਨੂੰ ਵਾਪਸ ਨਹੀਂ ਕੀਤੀ। ਉਹਨਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਜਾਲਸ਼ਾਜ ਨਾਲ ਉਸ ਸਮੇਂ ਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਜਦੋਂ ਉਹ ਆਪਣੇ ਆਪ ਨੂੰ ਇੰਸਪੈਕਟਰ ਦੱਸ ਕੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਹਿੱਸੇ ਵਜੋਂ 25,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਇਹ ਰਿਕਾਰਡਿੰਗ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments