ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਆਖਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਹੈ।
ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਆਖਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਹੈ। ਉਨ੍ਹਾਂ ਨੇ ਲੁਧਿਆਣਾ ਵਿਖੇ ਆਖਰੀ ਸਾਹ ਲਏ। ਉਹ ਪੰਜਾਬੀ ਦੇ ਮਸ਼ਹੂਰ ਸ਼ਾਇਰ ਵਜੋਂ ਜਾਣੇ ਜਾਂਦੇ ਸਨ।ਸੁਰਜੀਤ ਪਾਤਰ ਦੇ ਸਪੁੱਤਰ ਮਨਰਾਜ ਪਾਤਰ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਦਾ ਸਸਕਾਰ 12 ਮਈ ਦਿਨ ਐਤਵਾਰ ਨੂੰ ਲੁਧਿਆਣਾ ਵਿੱਚ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਉਹ ਜਲੰਧਰ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਦਾ ਰਹਿਣ ਵਾਲੇ ਸਨ। ਜਿੱਥੋਂ ਉਸ ਦਾ ਉਪਨਾਮ ਪਿਆ। ਉਨ੍ਹਾਂ ਨੇ ਰਣਧੀਰ ਕਾਲਜ, ਕਪੂਰਥਲਾ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਫਿਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ ਅਤੇ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ “ਗੁਰੂ ਨਾਨਕ ਵਾਣੀ ਵਿੱਚ ਲੋਕਧਾਰਾ ਦੇ ਪਰਿਵਰਤਨ” ਉੱਤੇ ਸਾਹਿਤ ਵਿੱਚ ਪੀਐਚਡੀ ਕੀਤੀ।ਫਿਰ ਉਹ ਅਕਾਦਮਿਕ ਪੇਸ਼ੇ ਵਿੱਚ ਸ਼ਾਮਲ ਹੋ ਗਏ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ। ਉਨ੍ਹਾਂ ਨੇ ਸੱਠਵਿਆਂ ਦੇ ਅੱਧ ਵਿੱਚ ਕਵਿਤਾ ਲਿਖਣੀ ਸ਼ੁਰੂ ਕੀਤੀ। ਉਨ੍ਹਾਂ ਦੀਆਂ ਕਵਿਤਾਵਾਂ ਵਿੱਚ “ਹਵਾ ਵਿੱਚ ਲਿਖੇ ਹਰਫ਼” , ਬਿਰਖ ਅਰਜ਼ ਕਰੇ , ਹਨੇਰੇ ਵਿੱਚ ਸੁਲਗਦੀ ਵਰਨਮਾਲਾ , ਲਫ਼ਜ਼ਾਨ ਦੀ ਦਰਗਾਹ, ਪਤਝੜ ਦੀ ਪਜ਼ੇਬ ਅਤੇ ਸੁਰਜ਼ਮੀਨ ਸ਼ਾਮਲ ਹਨ।ਉਹ ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ ਦੇ ਪ੍ਰਧਾਨ ਸਨ। ਪਿਛਲੇ ਸਮੇਂ ਵਿੱਚ ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੇ ਸਨ। ਉਨ੍ਹਾਂ ਨੂੰ 2012 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ ਉਹ ਪੰਜਾਬ ਦੀ ਰੂਹ ਨੂੰ ਜਾਣਦੇ ਸੀ । ਉਹ ਪੰਜਾਬ ਦੇ ਅਤੀਤ ਅਤੇ ਵਰਤਮਾਨ ਦਾ ਇੱਕ ਇਤਿਹਾਸਕਾਰ ਤੇ ਇੱਕ ਅਜਿਹੇ ਵਿਅਕਤੀ ਸਨ ਜਿਨ੍ਹਾਂ ਦੀ ਕਵਿਤਾ ਨੇ ਲੱਖਾਂ ਲੋਕਾਂ ਨੂੰ ਇਸ ਧਰਤੀ ਦੇ ਸੁਨਹਿਰੇ ਭਵਿੱਖ ਦੇ ਸੁਪਨੇ ਵੇਖਣ ਵਿੱਚ ਸਹਾਇਤਾ ਕੀਤੀ, ਉਨਾਂ ਦੀਆਂ ਕਵਿਤਾਵਾਂ ਸਦਾ ਲਈ ਜਿਉਂਦੀਆਂ ਰਹਿਣਗੀਆਂ।