ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਅਮਰਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਮੌਕਾ ਦੇਖਿਆ ਗਿਆ ਹੈ ਪਰ ਇਹ ਵੀਡੀਓ ਉੱਥੇ ਦੀ ਨਹੀਂ ਆਏ ਬਲਕਿ ਕਿਸੇ ਹੋਰ ਇਲਾਕੇ ਦੀ ਹੈ।
ਸੋਸ਼ਲ ਮੀਡੀਆ ਦੇ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਸ਼ੇਰ ਪੈਟਰੋਲ ਪੰਪ ‘ਤੇ ਘੁੰਮਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਫਤਿਹਗੜ ਸਾਹਿਬ ਦੇ ਪੀਰ ਜੈਨ ਇਲਾਕੇ ਦੀ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਅਮਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਵਾਇਰਲ ਵੀਡੀਓ ਦਾ ਪਤਾ ਲੱਗਾ ਤਾਂ ਉਹਨਾਂ ਨੇ ਸਬੰਧਤ ਪੈਟਰੋਲ ਪੰਪ ਉਤੇ ਜਾ ਕੇੇ ਮੌਕਾ ਦੇਖਿਆ ਤੇ ਬਾਰੀਕੀ ਨਾਲ ਤਫਤੀਸ਼ ਕੀਤੀ।
ਉਨ੍ਹਾਂ ਦੱਸਿਆ ਕਿ ਜੋ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ, ਉਹ ਉਸ ਪੈਟਰੋਲ ਪੰਪ ਦੀ ਨਹੀਂ ਹੈ ਬਲਕਿ ਕਿਸੇ ਹੋਰ ਇਲਾਕੇ ਦੀ ਹੈ। ਸੋ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਜਿਸ ਨੇ ਵੀ ਇਹ ਵੀਡੀਓ ਪਾਈ ਹੈ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗ
ਇਸ ਦੇ ਨਾਲ ਹੀ ਪੈਟਰੋਲ ਪੰਪ ਦੇ ਮਾਲਕ ਦਾ ਕਹਿਣਾ ਸੀ ਕਿ ਇਹ ਵੀਡੀਓ ਫੇਕ ਹੈ, ਉਨ੍ਹਾਂ ਦੇ ਪੈਟਰੋਲ ਪੰਪ ਉਤੇ ਅਜਿਹਾ ਕੁਝ ਨਹੀਂ ਹੋਇਆ। ਇਹ ਕਿਸ ਸ਼ਰਾਰਤੀ ਅਨਸਰ ਦਾ ਕੰਮ ਜਾਪਦਾ ਹੈ।