ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਸਾਰੇ ਕੌਂਸਲਰਾਂ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਬੇਹਤਰੀ ਲਈ ਜਮੀਨੀ ਪੱਧਰ ਤੇ ਕੰਮ ਕਰਨ ਦੀ ਪ੍ਰੇਰਨਾ
ਜਗਰਾਉਂ ਦੇ ਪੰਜ ਕੌਂਸਲਰਾਂ ਸਮੇਤ ਕਈ ਕਾਂਗਰਸੀ ਅਤੇ ਅਕਾਲੀ ਅੱਜ ਆਮ ਆਦਮੀ ਪਾਰਟੀ ਚ ਜਾ ਰਲੇ। ਜਗਰਾਉਂ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਆਮ ਆਦਮੀ ਪਾਰਟੀ ਚ ਸ਼ਾਮਿਲ ਕਰਵਾਇਆ। ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲੇ ਜਗਰਾਓ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਕੌਂਸਲਰ ਕਵਿਤਾ ਕੱਕੜ , ਕਾਂਗਰਸੀ ਕੌਂਸਲਰ ਕਵੰਰਪਾਲ ਸਿੰਘ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਕਲਿਆਣ, ਸਾਬਕਾ ਕੌਂਸਲਰ ਕਰਮਜੀਤ ਕੈਂਥ, ਅਕਾਲੀ ਦਲ ਵੱਲੋਂ ਕੌਂਸਲਰ ਦੀ ਚੋਣ ਲੜੇ ਬਿਕਰਮਜੀਤ ਸਿੰਘ ਥਿੰਦ, ਅਤੇ ਕਈ ਸਾਥੀ ਸ਼ਾਮਿਲ ਹਨ । ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਸਾਰੇ ਕੌਂਸਲਰਾਂ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਬੇਹਤਰੀ ਲਈ ਜਮੀਨੀ ਪੱਧਰ ਤੇ ਕੰਮ ਕਰਨ ਦੀ ਪ੍ਰੇਰਨਾ ਦਿੰਦਿਆਂ ਸਾਫ ਕੀਤਾ ਕਿ ਕੰਮ ਕਰਨ ਵਾਲੇ ਵਲੰਟੀਅਰ ਨੂੰ ਅਹੁਦਿਆਂ ਦੇ ਗੱਫਿਆਂ ਨਾਲ ਨਿਵਾਜਿਆ ਜਾਵੇਗਾ। ਆਮ ਆਦਮੀ ਪਾਰਟੀ ਚ ਕੰਮ ਕਰਨ ਵਾਲੇ ਵਲੰਟੀਅਰ ਨੂੰ ਅਣਦੇਖਾ ਨਹੀਂ ਕੀਤਾ ਜਾਂਦਾ।