ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ।
ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਖਰਾਬ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਮਾਨਵਾਲਾ ਵਿਖੇ 12 ਜੂਨ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ।
ਸ੍ਰੀ ਧਨਵੰਤ ਇਕ ਵਾਰ ਕਾਂਗਰਸ ਦੀ ਟਿਕਟ ਅਤੇ ਇੱਕ ਵਾਰ ਆਜ਼ਾਦ ਤੌਰ ’ਤੇ ਚੋਣ ਜਿੱਤੇ ਸਨ। ਉਨ੍ਹਾਂ ਨੇ ਅਪਣੇ ਕਾਰਜਕਾਲ ਦੌਰਾਨ ਧੂਰੀ ਅੰਦਰ ਕਈ ਵਿਕਾਸ ਦੇ ਕੰਮ ਕਰਵਾਏ। ਉਨ੍ਹਾਂ ਨੂੰ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਗੁਰੂ ਵੀ ਸਮਝਿਆਂ ਜਾਂਦਾ ਸੀ।
ਧਨਵੰਤ ਸਿੰਘ 1992 ‘ਚ ਕਾਂਗਰਸ ਪਾਰਟੀ ਵੱਲੋਂ ਚੋਣ ਲੜੇ ਅਤੇ ਵਿਧਾਇਕ ਬਣੇ। ਇਸ ਮਗਰੋਂ 1998 ਵਿਚ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਅਤੇ ਇਕ ਵਾਰ ਫਿਰ ਵਿਧਾਇਕ ਬਣੇ। ਉਨ੍ਹਾਂ ਦਾ ਸਪੁੱਤਰ ਸੁਮਿਤ ਸਿੰਘ ਮਾਨ ਵੀ 2022 ਵਿਚ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜ ਚੁੱਕਿਆ ਹੈ।