Saturday, October 19, 2024
Google search engine
HomeDeshਵਿਆਹਾਂ ਦੇ ਸੀਜ਼ਨ 'ਚ ਸੋਨੇ ਦਾ ਭਾਅ ਡਿੱਗਿਆ

ਵਿਆਹਾਂ ਦੇ ਸੀਜ਼ਨ ‘ਚ ਸੋਨੇ ਦਾ ਭਾਅ ਡਿੱਗਿਆ

ਸਰਾਫਾ ਬਾਜ਼ਾਰ ‘ਚ ਜ਼ਬਰਦਸਤ ਹਿੱਲਜੁਲ ਦੇਖਣ ਨੂੰ ਮਿਲ ਰਹੀ ਹੈ। ਰਿਕਾਰਡ ਉਚਾਈ ਤੋਂ ਬਾਅਦ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਵਿਦੇਸ਼ੀ ਤੇ ਘਰੇਲੂ ਬਾਜ਼ਾਰਾਂ ‘ਚ ਸੋਨੇ ਦੀਆਂ ਕੀਮਤਾਂ ‘ਚ ਨਰਮੀ ਦਿੱਸ ਰਹੀ ਹੈ। ਦਰਅਸਲ, ਨਿਵੇਸ਼ਕ ਅਮਰੀਕੀ ਮਹਿੰਗਾਈ ਦੇ ਅੰਕੜਿਆਂ ‘ਤੇ ਨਜ਼ਰ ਰੱਖ ਰਹੇ ਹਨ। ਘਰੇਲੂ ਬਾਜ਼ਾਰ ‘ਚ ਸੋਨੇ ਦੀ ਕੀਮਤ 62100 ਰੁਪਏ ਦੇ ਨੇੜੇ ਕਾਰੋਬਾਰ ਕਰ ਰਹੀ ਹੈ।

ਘਰੇਲੂ ਬਾਜ਼ਾਰ ‘ਚ ਸੋਨੇ ਦੀ ਕੀਮਤ
ਘਰੇਲੂ ਵਾਇਦਾ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ‘ਚ ਕਰੀਬ 200 ਰੁਪਏ ਦੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। MCX ‘ਤੇ ਸੋਨੇ ਦੀ ਕੀਮਤ 62100 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ। ਚਾਂਦੀ ਦੀ ਕੀਮਤ ਵੀ 40 ਰੁਪਏ ਦੀ ਮਾਮੂਲੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ। MCX ‘ਤੇ ਇੱਕ ਕਿਲੋ ਚਾਂਦੀ ਦੀ ਕੀਮਤ 74372 ਰੁਪਏ ‘ਤੇ ਆ ਗਈ ਹੈ।

ਵਿਦੇਸ਼ੀ ਬਾਜ਼ਾਰਾਂ ਵਿੱਚ ਸੋਨਾ ਤੇ ਚਾਂਦੀ
ਘਰੇਲੂ ਬਾਜ਼ਾਰ ਦੀ ਤਰ੍ਹਾਂ ਵਿਦੇਸ਼ੀ ਸਰਾਫਾ ਬਾਜ਼ਾਰ ‘ਚ ਵੀ ਹਿੱਲਜੁਲ ਦੇਖਣ ਨੂੰ ਮਿਲ ਰਹੀ ਹੈ। COMEX ‘ਤੇ ਸੋਨੇ ਦੀ ਕੀਮਤ 2040 ਡਾਲਰ ਪ੍ਰਤੀ ਔਂਸ ਤੋਂ ਹੇਠਾਂ ਖਿਸਕ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 24 ਡਾਲਰ ਪ੍ਰਤੀ ਔਂਸ ਤੋਂ ਉੱਪਰ ਚੱਲ ਰਹੀ ਹੈ। ਨਿਵੇਸ਼ਕ ਇਸ ਸਮੇਂ ਅਮਰੀਕੀ ਮਹਿੰਗਾਈ ਦੇ ਅੰਕੜਿਆਂ ‘ਤੇ ਨਜ਼ਰ ਰੱਖ ਰਹੇ ਹਨ।

ਸੋਨੇ ਦੀ ਸ਼ੁੱਧਤਾ ਨੂੰ ਕਿਵੇਂ ਜਾਣੀਏ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਦੁਆਰਾ ਹਾਲ ਮਾਰਕ ਦਿੱਤੇ ਗਏ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ ‘ਤੇ 999, 23 ਕੈਰੇਟ ‘ਤੇ 958, 22 ਕੈਰੇਟ ‘ਤੇ 916, 21 ਕੈਰੇਟ ‘ਤੇ 875 ਤੇ 18 ਕੈਰੇਟ ‘ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦਾ ਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

22 ਤੇ 24 ਕੈਰੇਟ ਸੋਨੇ ਵਿੱਚ ਅੰਤਰ?
24 ਕੈਰੇਟ ਸੋਨਾ 99.9% ਸ਼ੁੱਧ ਹੈ ਤੇ 22 ਕੈਰਟ ਸੋਨਾ ਲਗਭਗ 91% ਸ਼ੁੱਧ ਹੈ। ਗਹਿਣੇ 22 ਕੈਰੇਟ ਸੋਨੇ ਵਿੱਚ ਤਾਂਬਾ, ਚਾਂਦੀ, ਜ਼ਿੰਕ ਵਰਗੀਆਂ ਵੱਖ-ਵੱਖ ਧਾਤਾਂ ਦੇ 9% ਮਿਲਾ ਕੇ ਤਿਆਰ ਕੀਤੇ ਜਾਂਦੇ ਹਨ। ਜਦੋਂ ਕਿ 24 ਕੈਰੇਟ ਸੋਨਾ ਸ਼ੁੱਧ ਹੈ। ਇਸ ਨੂੰ ਗਹਿਣੇ ਬਣਾਉਣ ਲਈ ਨਹੀਂ ਵਰਤਿਆ ਜਾ ਸਕਦਾ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਦਾ ਸੋਨਾ ਵੇਚਦੇ ਹਨ।

ਹਾਲਮਾਰਕ ਵੱਲ ਧਿਆਨ ਦਿਓ
ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ। ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਅਧੀਨ ਕੰਮ ਕਰਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments