Punjab Cabinet Minister ਕਟਾਰੁਚਕ ਨੇ ਦੱਸਿਆ ਕਿ ਮੀਟਿੰਗ ਦੇ ਅਗਲੇ ਹੀ ਦਿਨ ਉਨ੍ਹਾਂ ਨੂੰ ਕੇਂਦਰੀ ਮੰਤਰਾਲੇ ਤੋਂ ਪੱਤਰ ਮਿਲਿਆ ਕਿ ਕੇਂਦਰ 23 ਲੱਖ ਮੀਟ੍ਰਿਕ ਟਨ ਚੌਲ ਖੁੱਲ੍ਹੇ ਬਾਜ਼ਾਰ ਤੇ 2 ਲੱਖ ਮੀਟ੍ਰਿਕ ਟਨ ਚਾਵਲ ਮਲੇਸ਼ੀਆ ਨੂੰ ਬਰਾਮਦ ਕੀਤੇ ਜਾਣਗੇ।
ਝੋਨੇ ਦੀ ਵਾਢੀ ਦਾ ਸੀਜ਼ਨ (Paddy Season) ਸ਼ੁਰੂ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ (Govt of India) ਨੇ ਪੰਜਾਬ ਦੇ ਗੁਦਾਮਾਂ ‘ਚ ਰੱਖੇ 23 ਲੱਖ ਮੀਟ੍ਰਿਕ ਟਨ ਚੌਲਾਂ ਨੂੰ ਖੁੱਲ੍ਹੀ ਮੰਡੀ ‘ਚ ਵੇਚਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ ਹੈ।
ਮੰਤਰੀ ਨੇ ਦੱਸਿਆ ਕਿ 28 ਅਗਸਤ ਨੂੰ ਤਾਂ ਉਨ੍ਹਾਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਸਦਭਾਵਨਾ ਭਰੇ ਮਾਹੌਲ ‘ਚ ਹੋਈ।
ਇਸ ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਦੇ ਭਰੇ ਪਏ ਗੁਦਾਮ ਸਨ। ਉਨ੍ਹਾਂ ਦੱਸਿਆ ਕਿ ਸੂਬੇ ‘ਚ 1.21 ਲੱਖ ਮੀਟ੍ਰਿਕ ਟਨ ਚੌਲਾਂ ਦੀ ਪੈਦਾਵਾਰ ਹੈ ਜਦੋਂਕਿ ਝੋਨੇ ਦੀ ਵਾਢੀ ਅਗਲੇ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। ਮੰਤਰੀ ਨੇ ਦੱਸਿਆ ਕਿ 200 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ।