ਗੁਰਿੰਦਰ ਸਿੰਘ ਔਜਲਾ ਨੇ ਇੱਥੋਂ ਤੱਕ ਦਲੀਲ ਦਿੱਤੀ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਸਮੇਂ ਜੇਲ੍ਹ ਵਿੱਚੋਂ ਉਸ ਦੇ ਕਤਲ ਦੀ ਨਿਖੇਧੀ ਕਰਦਿਆਂ ਚਿੱਠੀ ਲਿਖੀ ਗਈ ਸੀ।
ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਆਰਗੇਨਾਈਜ਼ੇਸ਼ਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਗੁਰਿੰਦਰ ਸਿੰਘ ਔਜਲਾ ਨੇ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਲਗਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਹੈ। ਉਹਨਾਂ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਉਹਨਾਂ ਦਾ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਉਹਨਾਂ ਨੇ ਇੱਥੋਂ ਤੱਕ ਦਲੀਲ ਦਿੱਤੀ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਸਮੇਂ ਜੇਲ੍ਹ ਵਿੱਚੋਂ ਉਸ ਦੇ ਕਤਲ ਦੀ ਨਿਖੇਧੀ ਕਰਦਿਆਂ ਚਿੱਠੀ ਲਿਖੀ ਗਈ ਸੀ। ਉਸ ਚਿੱਠੀ ‘ਤੇ ਉਹਨਾਂ ਦੇ ਕੋਈ ਹਸਤਾਖਰ ਨਹੀਂ ਸਨ। ਉਹ ਨਿਸ਼ਾਨ ਜ਼ਆਲੀ ਸੀ। ਹੁਣ ਪੰਜਾਬ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਲਈ ਤੈਅ ਕੀਤੀ ਗਈ ਹੈ।
ਹਾਈਕੋਰਟ ਨੇ ਸਾਰਾ ਰਿਕਾਰਡ ਕੀਤਾ ਤਲਬ
ਸਰਕਾਰ ਨੇ ਹੁਣ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ NSA ਦੀ ਮਿਆਦ ਵਧਾ ਦਿੱਤੀ ਹੈ। ਜਿਸ ਤੋਂ ਬਾਅਦ ਉਸਨੇ ਖੁਦ ਅਤੇ ਉਸਦੇ ਸਾਰੇ ਸਾਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਇੱਕ ਕਰਕੇ NSA ਦੀ ਮਿਆਦ ਵਧਾਉਣ ਨੂੰ ਚੁਣੌਤੀ ਦਿੱਤੀ ਹੈ।
ਹਰ ਕੋਈ ਆਪਣੀਆਂ ਪਟੀਸ਼ਨਾਂ ਵਿੱਚ ਵੱਖ-ਵੱਖ ਦਲੀਲਾਂ ਦੇ ਰਿਹਾ ਹੈ। ਉਹ ਇਹ ਸਾਬਤ ਕਰਨ ਦੀ ਵੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ‘ਤੇ ਗਲਤ ਤਰੀਕੇ ਨਾਲ ਐਨਐਸਏ ਲਗਾਇਆ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ‘ਤੇ ਫਿਰ ਤੋਂ ਐਨਐਸਏ ਕਿਵੇਂ ਲਗਾਇਆ ਗਿਆ ਹੈ? ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਸਾਰਾ ਰਿਕਾਰਡ ਤਲਬ ਕੀਤਾ ਹੈ। ਸਰਕਾਰ ਨੂੰ ਅਦਾਲਤ ਨੂੰ ਦੱਸਣਾ ਹੋਵੇਗਾ ਕਿ ਇਹ ਸਮਾਂ ਕਿਵੇਂ ਵਧਾਇਆ ਗਿਆ।
ਵਿਧਾਨ ਸਭਾ ਉਪ ਚੋਣ ਲੜਨ ਦੀ ਤਿਆਰੀ
ਗੁਰਿੰਦਰ ਪਾਲ ਸਿੰਘ ਔਜਲਾ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਹੈਂਡਲਰ ਸੀ। ਉਹਨਾਂ ਨੇ ਹੀ ਇਸ ਨਾਲ ਸਬੰਧਤ ਸਾਰੀਆਂ ਪੋਸਟਾਂ ਪਾਈਆਂ ਸਨ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸਾਥੀਆਂ ਦਲਜੀਤ ਸਿੰਘ ਕਲਸੀ ਅਤੇ ਕੁਲਵੰਤ ਸਿੰਘ ਰਾਊਕੇ ਨੇ ਵੀ ਉਹਨਾਂ ਤੇ ਲਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਸੀ।
ਉਹ ਦੋਵੇਂ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ। ਦਲਜੀਤ ਸਿੰਘ ਕਲਸੀ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਉਪ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਜਦੋਂਕਿ ਕੁਲਵੰਤ ਸਿੰਘ ਰਾਊਕੇ ਬਰਨਾਲਾ ਤੋਂ ਚੋਣ ਲੜਨਾ ਚਾਹੁੰਦੇ ਹਨ।