Saturday, October 19, 2024
Google search engine
HomeDeshਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ 'ਤੇ ਪੀਐਮ ਮੋਦੀ ਦਾ ਵੱਡਾ...

ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ‘ਤੇ ਪੀਐਮ ਮੋਦੀ ਦਾ ਵੱਡਾ ਦਾਅਵਾ

ਅਮਰੀਕਾ ‘ਚ ਖਾਲਿਸਤਾਨੀ ਪੱਖੀ ਲੀਡਰ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡੀ ਗੱਲ ਕਹੀ ਹੈ। ਭਾਰਤੀ ਅਧਿਕਾਰੀ ਉਪਰ ਕਤਲ ਦਾ ਸਾਜਿਸ਼ ਦੇ ਇਲਜ਼ਮ ਲੱਗਣ ਮਗਰੋਂ ਪੀਐਮ ਮੋਦੀ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਬਾਰੇ ਸਬੂਤ ਮਿਲਣ ‘ਤੇ ਜ਼ਰੂਰ ਕਾਰਵਾਈ ਹੋਏਗੀ।

ਦਰਅਸਲ ਅਮਰੀਕਾ ‘ਚ ਭਾਰਤੀ ਅਧਿਕਾਰੀ ’ਤੇ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਆਪਣਾ ਬਿਆਨ ਦਿੱਤਾ ਹੈ। ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਜੇ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ ‘ਤੇ ਇਸ ‘ਤੇ ‘ਵਿਚਾਰ’ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ‘ਕੁਝ ਘਟਨਾਵਾਂ’ ਭਾਰਤ ਤੇ ਅਮਰੀਕਾ ਦੀ ਦੋਸਤੀ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ।

ਬਰਤਾਨਵੀ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਇੰਟਰਵਿਊ ’ਚ ਮੋਦੀ ਨੇ ਸਾਫ ਕਿਹਾ ਕਿ ਜੇ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਬੁਰਾ ਕੀਤਾ ਹੈ ਤਾਂ ਅਸੀਂ ਇਸ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ਾਂ ‘ਚ ਮੌਜੂਦ ਕੁਝ ਕੱਟੜਪੰਥੀ ਸਮੂਹਾਂ ਦੀਆਂ ਗਤੀਵਿਧੀਆਂ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ, ‘ਕੱਟੜਪੰਥੀ ਤੱਤ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ‘ਤੇ ਧਮਕੀਆਂ ਦੇਣ ਅਤੇ ਹਿੰਸਾ ਭੜਕਾਉਣ ‘ਚ ਲੱਗੇ ਹੋਏ ਹਨ।’ ਇਸ ਤੋਂ ਪਹਿਲਾਂ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments